ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਸੂਬੇ ਵਿੱਚ ਗੰਨੇ ਦੇ ਰੇਟ ਵਧਾ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਦਿੱਤੀ ਹੈ। ਉਨ੍ਹਾਂ ਟਵਿੱਟਰ 'ਤੇ ਲਿਖਿਆ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ਲਈ ਫੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।
ਕਿਸਾਨਾਂ ਨੂੰ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਰੇਟ ਮਿਲਣਗੇ
ਸੀ ਐਮ ਮਾਨ ਨੇ ਲਿਖਿਆ ਕਿ ਇਹ ਪੰਜਾਬ ਸਰਕਾਰ ਦਾ ਗੰਨਾ ਕਿਸਾਨਾਂ ਲਈ ਤੋਹਫ਼ਾ ਹੈ। ਗੰਨੇ ਦੀ ਕੀਮਤ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਹੁਣ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਪੂਰੇ ਭਾਰਤ ਵਿੱਚੋਂ ਸਭ ਤੋਂ ਵੱਧ ਰੇਟ ਮਿਲਣਗੇ। ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ਲਈ ਫੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।