ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਮੁਖੀ ਜੀ. ਨਾਗੇਸ਼ਵਰ ਰਾਓ ਨੂੰ ਹਟਾ ਦਿੱਤਾ ਹੈ। ਹੁਣ ਉਨ੍ਹਾਂ ਦੀ ਥਾਂ 'ਤੇ ਆਈਪੀਐਸ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਜ਼ਿੰਮੇਵਾਰੀ ਨਾਗੇਸ਼ਵਰ ਰਾਓ ਨੂੰ ਸਿਰਫ਼ 37 ਦਿਨ ਪਹਿਲਾਂ ਹੀ ਸੌਂਪੀ ਗਈ ਸੀ। ਨਾਗੇਸ਼ਵਰ 1995 ਬੈਚ ਦੇ ਆਈਪੀਐਸ ਅਧਿਕਾਰੀ ਹਨ।
