ਖਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਧਾਲੀਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਡੀਐਸਪੀ ਨਸ਼ਿਆਂ ਦੇ ਮਾਮਲੇ ਵਿੱਚ ਲਾਪਰਵਾਹੀ ਵਰਤ ਰਿਹਾ ਸੀ, ਜਿਸ ਕਾਰਨ ਸਰਕਾਰ ਨੇ ਉਸ ਵਿਰੁੱਧ ਇਹ ਕਾਰਵਾਈ ਕੀਤੀ ਹੈ।
ਨਸ਼ਿਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਤਹਿਤ ਲਾਪਰਵਾਹੀ ਵਰਤਣ ਵਾਲੇ ਛੋਟੇ-ਵੱਡੇ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਜਿਹੜਾ ਵੀ ਅਫਸਰ ਨਸ਼ਿਆਂ ਦੇ ਮਾਮਲੇ ਵਿਚ ਢਿੱਲ ਵਰਤ ਰਿਹਾ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਭਾਵੇਂ ਉਹ ਕਿੰਨਾ ਵੀ ਵੱਡਾ ਰੈਂਕ ਦਾ ਅਫ਼ਸਰ ਕਿਉਂ ਨਾ ਹੋਵੇ। ਇਹ ਕਾਰਵਾਈ ਵੀ ਸਰਕਾਰ ਦੀ ਇਸ ਮੁਹਿੰਮ ਦਾ ਹਿੱਸਾ ਹੈ।