ਹਿਮਾਚਲ 'ਚ ਪਰਿਵਾਰ ਨਾਲ ਪਹਾੜਾਂ ਦੀ ਸੈਰ ਕਰਨ ਗਏ ਪੰਜਾਬ ਦੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਖਜਿਆਰ 'ਚ ਕਾਰ ਪਾਰਕ ਕਰਦੇ ਸਮੇਂ ਕਾਰ ਡੂੰਘੀ ਖਾਈ 'ਚ ਜਾ ਡਿੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪੰਜਾਬ ਪੁਲੀਸ ਦੇ ਹੈੱਡ ਕਾਂਸਟੇਬਲ ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਆਈ.ਟੀ.ਆਈ ਕਲੋਨੀ ਵਜੋਂ ਹੋਈ ਹੈ।
ਗੁਰਦਾਸਪੁਰ ਪੁਲੀਸ ਕੰਟਰੋਲ ਰੂਮ ਵਿੱਚ ਸੀ ਤਾਇਨਾਤ
ਦੱਸਿਆ ਜਾ ਰਿਹਾ ਹੈ ਕਿ ਰਮਨ ਕੰਟਰੋਲ ਰੂਮ 'ਚ ਤਾਇਨਾਤ ਸੀ। ਰਮਨ ਕੁਮਾਰ ਆਪਣੇ ਪਰਿਵਾਰ ਨਾਲ ਡਲਹੌਜ਼ੀ ਖਜਿਆਰ ਜਾ ਰਿਹਾ ਸੀ ਅਤੇ ਖਜਿਆਰ ਨੇੜੇ ਕਾਰ ਖੜ੍ਹੀ ਕਰਨ ਦੀ ਕੋਸ਼ਿਸ਼ ਕਰਦੇ ਹੋਏ ਉਸ ਦੀ ਕਾਰ ਪਿੱਛੇ ਤੋਂ ਖੱਡ 'ਚ ਜਾ ਡਿੱਗੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਰਮਨ ਕੁਮਾਰ ਵੱਖ-ਵੱਖ ਥਾਣਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਸਨ ਅਤੇ ਇਸ ਸਮੇਂ ਗੁਰਦਾਸਪੁਰ ਪੁਲੀਸ ਕੰਟਰੋਲ ਰੂਮ ਵਿੱਚ ਤਾਇਨਾਤ ਸਨ।
ਕਾਰ ਖੱਡ ਵਿੱਚ ਡਿੱਗਣ ਕਾਰਨ ਹੋਇਆ ਹਾਦਸਾ
ਖਜਿਆਰ ਰੋਡ 'ਤੇ ਟ੍ਰੈਫਿਕ ਜਾਮ ਦੇਖ ਕੇ ਰਮਨ ਨੇ ਪਰਿਵਾਰ ਨੂੰ ਪੈਦਲ ਚੱਲਣ ਲਈ ਕਿਹਾ ਅਤੇ ਉਹ ਖੁਦ ਕਾਰ 'ਚ ਬੈਠ ਕੇ ਆਉਣ ਲੱਗਾ। ਪਰਿਵਾਰ ਕੁਝ ਦੂਰ ਹੀ ਗਿਆ ਸੀ ਕਿ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਹੋ ਗਈ।