ਖ਼ਬਰਿਸਤਾਨ ਨੈੱਟਵਰਕ- ਪੰਜਾਬ ਵਿਚ ਹੜ੍ਹ ਪੀੜਤਾਂ ਲਈ ਪੰਜਾਬੀ ਗਾਇਕਾਂ ਦੇ ਨਾਲ-ਨਾਲ ਸਮਾਜਸੇਵੀ ਸੰਸਥਾਵਾਂ ਵੱਧ -ਚੜ੍ਹ ਕੇ ਅੱਗੇ ਆ ਰਹੀਆਂ ਹਨ। ਇਸੇ ਤਰ੍ਹਾਂ ਦਿਲਜੀਤ ਦੋਸਾਂਝ ਵੀ ਪੰਜਾਬ ਦੇ ਲੋਕਾਂ ਦਾ ਸਾਥ ਦੇ ਰਹੇ ਹਨ। ਉਨ੍ਹਾਂ ਦਾ ਇਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜ਼ਖ਼ਮੀ ਹੈ ਪਰ ਹਾਰਿਆ ਨਹੀਂ ਹੈ। ਪੰਜਾਬ ’ਚ ਜਿੰਨੇ ਵੀ ਪੀੜਤ ਪਰਿਵਾਰ ਹਨ ਅਸੀਂ ਉਨ੍ਹਾਂ ਦੇ ਨਾਲ ਹਾਂ।
ਉਨ੍ਹਾਂ ਕਿਹਾ ਕਿ ਪੰਜਾਬ 'ਤੇ ਇਹ ਸਥਿਤੀ ਬਹੁਤ ਵਾਰ ਆਈ ਹੈ। ਦੋਸਾਂਝ ਨੇ ਕਿਹਾ ਕਿ ਇਹ ਨਹੀਂ ਹੈ ਕਿ ਰਾਸ਼ਨ ਪਾਣੀ ਦੇ ਕੇ ਕੰਮ ਖ਼ਤਮ ਹੋ ਜਾਵੇਗਾ, ਜਦ ਤੱਕ ਹੜ੍ਹ ਪੀੜਤਾਂ ਦੀਆਂ ਜ਼ਿੰਦਗੀਆਂ ਦੁਬਾਰਾ ਸ਼ੁਰੂ ਨਹੀਂ ਹੋ ਜਾਂਦੀਆਂ ਅਸੀਂ ਸਾਥ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰੀ ਸਾਰੀ ਟੀਮ ਹੜ੍ਹ ਪੀੜਤਾਂ ਦੇ ਨਾਲ ਹੈ।
ਦਿਲਜੀਤ ਦੋਸਾਂਝ ਦੀ ਟੀਮ ਕਰ ਰਹੀ ਸੇਵਾ
ਦਿਲਜੀਤ ਦੋਸਾਂਝ ਦੀ ਟੀਮ ਗਰਾਊਂਡ ਜ਼ੀਰੋ 'ਤੇ ਕੰਮ ਕਰ ਰਹੀ ਹੈ। ਟੀਮ ਦੇ ਮੈਂਬਰ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਖੇਤਰਾਂ ਵਿੱਚ ਜਾ ਰਹੇ ਹਨ ਅਤੇ ਲੋਕਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ, ਸਾਫ਼ ਪੀਣ ਵਾਲਾ ਪਾਣੀ, ਕੱਪੜੇ ਅਤੇ ਦਵਾਈਆਂ ਪ੍ਰਦਾਨ ਕਰ ਰਹੇ ਹਨ। ਕਈ ਥਾਵਾਂ 'ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਣ ਲਈ ਕਿਸ਼ਤੀਆਂ ਅਤੇ ਵਾਹਨਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।