ਪੰਜਾਬ ਦਾ ਦਿੱਲੀ-ਜੰਮੂ ਨੈਸ਼ਨਲ ਹਾਈਵੇਅ 'ਤੇ ਸਥਿਤ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇਕ ਵਾਰ ਫਿਰ ਫ਼੍ਰੀ ਹੋਣ ਜਾ ਰਿਹਾ ਹੈ। ਸ਼ੁੱਕਰਵਾਰ (27 ਸਤੰਬਰ) ਤੋਂ ਲੋਕਾਂ ਨੂੰ ਟੋਲ ਪਲਾਜ਼ਾ 'ਤੇ ਮੁਫਤ ਸਹੂਲਤ ਮਿਲਣ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ 'ਚ ਲਿਆ ਗਿਆ। ਉਨ੍ਹਾਂ ਐਲਾਨ ਕੀਤਾ ਹੈ ਕਿ ਭਲਕੇ ਤੋਂ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਜਾਵੇਗਾ।
ਵਰਕਰਜ਼ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਮੰਗਾਂ ਨਾ ਮੰਨਣ 'ਤੇ ਲਿਆ ਗਿਆ ਫੈਸਲਾ
ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।
ਸਰਕਾਰੀ ਛੁੱਟੀਆਂ ਸਮੇਤ ਨਹੀਂ ਦਿੱਤੀ ਜਾ ਰਹੀ ਕੋਈ ਹੋਰ ਸਹੂਲਤ
ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦਾ ਪੀਐਫ ਕੱਟਿ'ਚ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਟੋਲ ਮੁਲਾਜ਼ਮਾਂ ਨੂੰ ਕੋਈ ਈ.ਐਸ.ਆਈ ਅਤੇ ਭਲਾਈ ਸਕੀਮਾਂ ਮੁਹੱਈਆ ਨਹੀਂ ਕਰਵਾ ਰਹੀ। ਇਹ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।