ਪੰਜਾਬ ’ਚ ਵਧੇ ਟੋਲ ਰੇਟਾਂ ਦੇ ਖਿਲਾਫ ਇੱਕ ਵਾਰ ਫਿਰ ਤੋਂ ਕਿਸਾਨ ਸੜਕਾਂ ’ਤੇ ਆ ਗਏ ਹਨ। ਦੱਸ ਦਈਏ ਕਿ ਲੁਧਿਆਣਾ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਨੂੰ ਕਿਸਾਨਾਂ ਨੇ ਫ੍ਰੀ ਕਰ ਦਿੱਤਾ ਹੈ। ਜਿਸ ਦੇ ਚੱਲਦੇ ਇੱਥੇ ਲੱਘਣ ਵਾਲੇ ਕਿਸੇ ਵੀ ਵਾਹਨ ਟੋਲ ਨਹੀਂ ਕਟਵਾਉਣਾ ਪਵੇਗਾ। ਦੱਸ ਦਈਏ ਕਿ ਇਸ ਸਬੰਧੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਤੇ ਬੀਜੇਯੂ ਦੁਆਬਾ ਵੱਲੋਂ ਐਲਾਨ ਕੀਤਾ ਗਿਆ ਹੈ।
ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਤੇ ਬੀਜੇਯੂ ਦੁਆਬਾ ਨੇ ਕਿਹਾ ਹੈ ਕਿ ਜਦੋ ਤੱਕ ਐਨਐਚਏਆਈ ਟੋਲ ਰੇਟ ਨਹੀਂ ਘਟਾਉਂਦੀ ਉਸ ਸਮੇਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਇਹ ਵੀ ਕਿਹਾ ਕਿ ਟੋਲ ਪਲਾਜ਼ਾ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਟੋਲ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਲਾਡੋਵਾਲ ਟੋਲ ਪਲਾਜ਼ਾ ਨੇੜੇ ਰਹਿਣ ਵਾਲੇ ਲੋਕਾਂ ਨੂੰ ਹੁਣ 150 ਰੁਪਏ ਪ੍ਰਤੀ ਮਹੀਨਾ ਦੀ ਬਜਾਏ 340 ਰੁਪਏ ਪ੍ਰਤੀ ਮਹੀਨਾ ਦੇਣੇ ਪੈਣਗੇ।
ਕਿਸਾਨਾਂ ਨੇ NHAI ਨੂੰ ਦਿੱਤਾ ਅਲਟੀਮੇਟਮ
ਨਾਲ ਹੀ ਇਨ੍ਹਾਂ ਆਗੂਆਂ ਨੇ ਸੋਸ਼ਲ ਮੀਡੀਆ 'ਤੇ ਅਲਟੀਮੇਟਮ ਜਾਰੀ ਕੀਤਾ ਹੈ ਕਿ ਇਕ ਸਾਲ 'ਚ ਤੀਜੀ ਵਾਰ ਟੋਲ ਰੇਟ ਵਧਾਏ ਗਏ ਹਨ। ਇਸ ਵੇਲੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ NH-44 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਸੂਬੇ ਦਾ ਸਭ ਤੋਂ ਮਹਿੰਗਾ ਰੋਡ ਟੈਕਸ ਵਸੂਲਿਆ ਜਾ ਰਿਹਾ ਹੈ। ਇਸ ਮਹਿੰਗੇ ਟੋਲ ਪਲਾਜ਼ਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ।
ਵਾਹਨ ਮੁਫ਼ਤ ਵਿੱਚ ਜਾਣ ਦਿੱਤਾ ਜਾਵੇਗਾ
ਕਿਸਾਨਾਂ ਵੱਲੋਂ ਜਾਰੀ ਕੀਤੇ ਗਏ ਪੱਤਰ ’ਚ ਕਿਹਾ ਗਿਆ ਹੈ ਕਿ ਟੋਲ ਪਲਾਜ਼ਾ ਲਾਡੋਵਾਲ ਦੇ ਹਰ ਦਿਨ ਵੱਧਦੇ ਰੇਟ ਤੋਂ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਨੇ ਫੈਸਲਾ ਲਿਆ ਹੈ ਕਿ ਜਦੋ ਤੱਕ ਐਨਐਚਏਆਈ ਟੋਲ ਰੇਟ ਘੱਟ ਨਹੀਂ ਕਰਦੀ ਤਾਂ ਟੋਲ ਪਲਾਜ਼ਾ ਬੰਦ ਯਾਨੀ ਫ੍ਰੀ ਰਹਿਣਗੇ।