ਖ਼ਬਰਿਸਤਾਨ ਨੈੱਟਵਰਕ: ਭਾਰਤ-ਪਾਕਿਸਤਾਨ ਤਣਾਅਪੂਰਨ ਮਾਹੌਲ ਕਾਰਨ ਸਰਹੱਦੀ ਜ਼ਿਲ੍ਹਿਆਂ 'ਚ ਕਈ ਪਿੰਡਾਂ ਦੇ ਲੋਕਾਂ ਦੁਆਰਾ ਗੁਰਦੁਆਰਿਆਂ ਨੂੰ ਖਾਲੀ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ| ਇਸ ਦੌਰਾਨ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਖਾਲੀ ਹੋ ਚੁੱਕੇ ਗੁਰਦੁਆਰਿਆਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਵਰੂਪ ਨੂੰ ਸੁਰੱਖਿਅਤ ਥਾਵਾਂ ਤੇ ਪੰਹੁਚਾਉਣ ਦੀ ਅਪੀਲ ਕੀਤੀ ਹੈ|
ਜੰਗ ਦੇ ਹਾਲਤ ਬਣਦੇ ਦੇਖ ਸੂਬੇ ਦੇ ਬਾਰਡਰ ਦੇ ਨਾਲ ਲੱਗਦੇ ਗੁਰਦੁਆਰਿਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਹਨ| ਸਿੰਘ ਸਾਹਿਬ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਸਿੱਖ ਸੰਗਠਨਾਂ ਨੂੰ ਇਸ ਦਾ ਸਹਿਯੋਗ ਕਰਨਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਰਹੱਦੀ ਖੇਤਰਾਂ ਵਿੱਚ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਉਨ੍ਹਾਂ 'ਤੇ ਕੋਈ ਹਮਲਾ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਧਰਮ ਦਾ ਮਾਮਲਾ ਹੈ। ਉਨ੍ਹਾਂ ਨੇ ਕੱਲ੍ਹ ਪੁੰਛ ਵਿੱਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਵੀ ਨਿੰਦਾ ਕੀਤੀ|
ਜਲੰਧਰ ਸਮੇਤ 15 ਸ਼ਹਿਰਾਂ 'ਤੇ ਹਮਲੇ ਦੀ ਕੋਸ਼ਿਸ਼
ਪਾਕਿਸਤਾਨ ਨੇ ਭਾਰਤ ਦੇ 15 ਫੌਜੀ ਠਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਰ ਭਾਰਤੀ ਫੌਜ ਨੇ ਪਾਕਿਸਤਾਨ ਦੇ ਇਨ੍ਹਾਂ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਪਾਕਿਸਤਾਨ ਨੇ ਪੰਜਾਬ ਦੇ ਜਲੰਧਰ, ਆਦਮਪੁਰ, ਕਪੂਰਥਲਾ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਬਠਿੰਡਾ, ਚੰਡੀਗੜ੍ਹ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ।
8 ਘੰਟੇ ਦਾ ਰਹੇਗਾ ਬਲੈਕ ਆਊਟ
ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਗੁਰਦਾਸਪੁਰ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਬਲੈਕਆਊਟ ਰਹੇਗਾ। ਇਸ ਸਮੇਂ ਦੌਰਾਨ ਇੱਕ ਵੀ ਬੱਤੀ ਨਹੀਂ ਜਗਾਈ ਜਾਵੇਗੀ। ਦੱਸ ਦੇਈਏ ਕਿ ਅਗਲੇ ਹੁਕਮਾਂ ਤੱਕ ਬਲੈਕਆਊਟ ਜਾਰੀ ਰਹੇਗਾ। ਇਹ ਹੁਕਮ ਗੁਰਦਾਸਪੁਰ ਦੇ ਡੀਸੀ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰਾਜਸਥਾਨ ਸਰਹੱਦ ਦੇ ਨੇੜੇ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ, ਅਗਲੇ ਹੁਕਮਾਂ ਤੱਕ ਸਰਹੱਦੀ ਜ਼ਿਲ੍ਹਿਆਂ ਜਿਵੇਂ ਕਿ ਬਾੜਮੇਰ, ਜੈਸਲਮੇਰ, ਬੀਕਾਨੇਰ ਅਤੇ ਸ਼੍ਰੀਗੰਗਾਨਗਰ ਦੇ ਸਾਰੇ ਸਰਕਾਰੀ-ਨਿੱਜੀ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਛੁੱਟੀ ਘੋਸ਼ਿਤ ਕਰ ਦਿੱਤੀ ਗਈ ਹੈ।