ਪੰਜਾਬ ਪੁਲਿਸ ਨੇ ਦੋ ਜਾਸੂਸਾਂ ਨੂੰ ਕੀਤ ਗ੍ਰਿਫ਼ਤਾਰ, ਪਾਕਿਸਤਾਨ ਦੇ ਅਧਿਕਾਰੀ ਨੂੰ ਭੇਜਦੇ ਸੀ ਜਾਣਕਰੀ
ਖ਼ਬਰਿਸਤਾਨ ਨੈੱਟਵਰਕ: ਮਲੇਰਕੋਟਲਾ 'ਚ ਪੁਲਿਸ ਨੇ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ 'ਤੇ ਭਾਰਤੀ ਫੌਜ ਦੀ ਗੁਪਤ ਜਾਣਕਾਰੀ ਪਾਕਿਸਤਾਨ ਨੂੰ ਭੇਜਣ ਦਾ ਦੋਸ਼ ਹੈ। ਜਾਸੂਸਾਂ ਨੇ ਇਹ ਜਾਣਕਾਰੀ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਅਧਿਕਾਰੀ ਨੂੰ ਭੇਜੀ ਸੀ। ਜਿਸਦੇ ਬਦਲੇ ਦੋਵੇਂ ਜਾਸੂਸ ਪੈਸੇ ਲੈਂਦੇ ਸਨ ਅਤੇ ਇਹ ਪੈਸਾ ਔਨਲਾਈਨ ਟ੍ਰਾਂਸਫਰ ਕੀਤਾ ਜਾਂਦਾ ਸੀ।
ਪੁੱਛਗਿੱਛ ਤੋਂ ਬਾਅਦ ਇੱਕ ਹੋਰ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਨੂੰ ਜਿਵੇਂ ਹੀ ਇਸ ਬਾਰੇ ਜਾਣਕਾਰੀ ਮਿਲੀ, ਉਨ੍ਹਾਂ ਨੇ ਇੱਕ ਵਿਅਕਤੀ ਨੂੰ ਫੜ ਲਿਆ ਅਤੇ ਉਸ ਤੋਂ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ, ਉਸਨੇ ਇੱਕ ਹੋਰ ਵਿਅਕਤੀ ਦਾ ਨਾਮ ਦੱਸਿਆ ਅਤੇ ਬਾਅਦ ਵਿੱਚ ਉਸਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਮੁਲਜ਼ਮਾਂ ਤੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਡੀਜੀਪੀ ਨੇ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
ਟਵਿੱਟਰ 'ਤੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲਿਖਿਆ ਕਿ ਪੰਜਾਬ ਪੁਲਿਸ ਨੂੰ ਮਹੱਤਵਪੂਰਨ ਸਫਲਤਾ ਮਿਲੀ ਹੈ। ਪੁਲਿਸ ਨੇ ਮਲੇਰਕੋਟਲਾ ਤੋਂ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਅਧਿਕਾਰੀ ਨੂੰ ਫੌਜ ਦੀ ਜਾਣਕਾਰੀ ਭੇਜ ਰਹੇ ਸਨ।
ਦੇਸ਼ ਵਿਰੋਧੀ ਧਾਰਾਵਾਂ ਤਹਿਤ ਮਾਮਲਾ ਦਰਜ
ਡੀਜੀਪੀ ਨੇ ਅੱਗੇ ਕਿਹਾ ਕਿ ਉਹ ਹੈਂਡਲਰ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਹੋਰ ਸਥਾਨਕ ਨੌਜਵਾਨਾਂ ਨਾਲ ਮਿਲ ਕੇ ਗਤੀਵਿਧੀਆਂ ਨੂੰ ਨੋਟ ਕੀਤਾ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ। ਦੋਵਾਂ ਵਿਰੁੱਧ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
'Punjab police','2 spies arrested','DGP Gaurav Yadav','Pak high commission','Big Breaking News','latest News'