ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਨਸ਼ਾ ਤਸਕਰ ਧਰਮਿੰਦਰ ਸਿੰਘ ਉਰਫ਼ ਸੋਨੂੰ ਦਾ ਇਨਕਾਊਂਟਰ ਕੀਤਾ ਹੈ। ਪੁਲਿਸ ਮੁਲਜ਼ਮ ਤੋਂ ਹੈਰੋਇਨ ਬਰਾਮਦ ਕਰਨ ਆਈ ਸੀ ਪਰ ਇਸ ਦੌਰਾਨ ਦੋਸ਼ੀ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਕਾਰਵਾਈ ਦੌਰਾਨ ਸੋਨੂੰ ਜ਼ਖਮੀ ਹੋ ਗਿਆ।
8 ਕਿਲੋ ਹੈਰੋਇਨ ਬਰਾਮਦ ਕੀਤੀ
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਧਰਮਿੰਦਰ ਸਿੰਘ ਉਰਫ਼ ਸੋਨੂੰ ਤੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਬਾਰੇ ਜਾਣਕਾਰੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਵੀ ਦਿੱਤੀ ਸੀ। ਪੁਲਿਸ ਪੁੱਛਗਿੱਛ ਦੌਰਾਨ ਉਸ ਨੇ ਹੋਰ ਹੈਰੋਇਨ ਦਾ ਜ਼ਿਕਰ ਕੀਤਾ। ਜਿਸ ਤੋਂ ਬਾਅਦ ਪੁਲਿਸ ਉਸਨੂੰ ਦੂਜੀ ਖੇਪ ਬਰਾਮਦ ਕਰਨ ਲਈ ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਲੈ ਆਈ ਪਰ ਇਸ ਦੌਰਾਨ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਗੋਲੀਬਾਰੀ ਵਿੱਚ ਜ਼ਖਮੀ ਹੋ ਗਿਆ।
ਜਲੰਧਰ ਵਿੱਚ ਵੀ ਹੋਏ ENCOUNTER
ਇਸ ਤੋਂ ਪਹਿਲਾਂ ਪੁਲਿਸ ਨੇ ਜਲੰਧਰ ਵਿੱਚ ਇੱਕ ਇਨਕਾਊਂਟਰ ਕੀਤਾ ਸੀ। ਦੇਰ ਰਾਤ, ਆਦਮਪੁਰ ਦੇ ਚੂਹੜਵਾਲੀ ਨੇੜੇ ਪੁਲਿਸ ਦਾ ਮੁਕਾਬਲਾ ਹੋਇਆ ਅਤੇ ਇੱਕ ਔਰਤ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।