ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 25 ਸਾਲਾ ਸਤਪਾਲ ਸਿੰਘ ਵਜੋਂ ਹੋਈ ਹੈ। ਸਤਪਾਲ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਰਣ ਸਿੰਘ ਦਾ ਰਹਿਣ ਵਾਲਾ ਸੀ। ਸਤਪਾਲ ਢਾਈ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮੰਦਭਾਗੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
ਮਾਪਿਆਂ ਦਾ ਸੀ ਇਕਲੌਤਾ ਪੁੱਤ
ਸਤਪਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਤਪਾਲ ਸਿੰਘ ਦੇ ਪਿਤਾ ਗੁਰਮੀਤ ਸਿੰਘ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਹੈ। ਮੌਤ ਦੀ ਖ਼ਬਰ ਸੁਣਦੇ ਹੀ ਪੂਰੇ ਪਿੰਡ ਵਿੱਚ ਸੋਗ ਫੈਲ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਕੈਨੇਡਾ ਪੜ੍ਹਨ ਲਈ ਇੰਨੇ ਉਤਸ਼ਾਹ ਨਾਲ ਭੇਜਿਆ ਸੀ, ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਉਸ ਦੀ ਮੌਤ ਦੀ ਖ਼ਬਰ ਸੁਣਨਗੇ।