ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ 'ਪੰਜਾਬ-95' ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਗਾਇਕ ਨੇ ਖੁਦ ਸੋਸ਼ਲ ਮੀਡੀਆ ਉਤੇ ਸਟੋਰੀ ਲਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਫਰਵਰੀ 2025 'ਚ ਰਿਲੀਜ਼ ਹੋਵੇਗੀ
ਦੱਸ ਦੇਈਏ ਕਿ ਇਹ ਫਿਲਮ ਫਰਵਰੀ 2025 'ਚ ਰਿਲੀਜ਼ ਹੋਵੇਗੀ। ਇਸ ਗੱਲ ਦੀ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਹਾਲਾਂਕਿ ਇਹ ਫਿਲਮ ਫਰਵਰੀ 'ਚ ਕਿਸ ਦਿਨ ਰਿਲੀਜ਼ ਹੋਵੇਗੀ, ਇਸ ਬਾਰੇ ਅਜੇ ਉਨ੍ਹਾਂ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਇਹ ਫਿਲਮ ਪ੍ਰਸਿੱਧ ਮਨੁੱਖੀ ਅਧਿਕਾਰ ਵਿਅਕਤੀ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ ਅਤੇ ਅੱਤਵਾਦ ਦੇ ਦੌਰ ਨੂੰ ਦਰਸਾਉਂਦੀ ਹੈ।
ਇਕ ਸਾਲ ਦਾ ਕਰਨਾ ਪਿਆ ਇੰਤਜ਼ਾਰ
ਪੰਜਾਬ 95 ਫਿਲਮ ਨੂੰ ਰਿਲੀਜ਼ ਹੋਣ ਲਈ ਲਗਭਗ 1 ਸਾਲ ਦਾ ਇੰਤਜ਼ਾਰ ਕਰਨਾ ਪਿਆ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ ਇਸ ਤੋਂ ਪਹਿਲਾਂ ਫਿਲਮ ਵਿੱਚ 120 ਕੱਟਾਂ ਦੀ ਮੰਗ ਕੀਤੀ ਸੀ, ਜਿਸ ਨਾਲ ਵਿਵਾਦ ਛਿੜ ਗਿਆ ਸੀ।
ਦਿਲਜੀਤ ਦੋਸਾਂਝ ਇਸ ਫਿਲਮ 'ਚ ਜਸਵੰਤ ਸਿੰਘ ਖਾਲੜਾ ਦਾ ਮੁੱਖ ਕਿਰਦਾਰ ਨਿਭਾਅ ਰਹੇ ਹਨ, ਜੋ ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਅਹਿਮ ਭੂਮਿਕਾਵਾਂ 'ਚੋਂ ਇਕ ਮੰਨੀ ਜਾ ਰਹੀ ਹੈ। ਦਿਲਜੀਤ ਨੇ ਹਾਲ ਹੀ 'ਚ ਫਿਲਮ ਨਾਲ ਜੁੜੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਸ ਦੇ ਨਾਲ ਉਨ੍ਹਾਂ ਨੇ ਲਿਖਿਆ- ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ।