ਭਾਰਤ-ਕੈਨੇਡਾ ਵਿਵਾਦ ਦਰਮਿਆਨ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਕੈਨੇਡਾ ਦਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਗੁਰਦਾਸ ਮਾਨ ਕੈਨੇਡਾ ਵਿੱਚ ਸਟੇਜ ਸ਼ੋਅ ‘ਅਖੀਆਂ ਉਡੀਕ ਦੀਆਂ’ ਕਰਨ ਵਾਲੇ ਸਨ। ਪਰ ਕਿਸੇ ਕਾਰਨ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼ੋਅ ਦੇ ਪ੍ਰਬੰਧਕਾਂ ਨੇ ਗੁਰਦਾਸ ਮਾਨ ਦੇ ਪ੍ਰਸ਼ੰਸਕਾਂ ਤੋਂ ਮੁਆਫੀ ਵੀ ਮੰਗੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸ਼ੋਅ ਦੇ ਆਯੋਜਕ ਗੁਰਜੀਤ ਬੱਲ ਪ੍ਰੋਡਕਸ਼ਨ ਹਾਊਸ ਨੇ ਇਹ ਜਾਣਕਾਰੀ ਸਾਂਝਾ ਕੀਤੀ ਹੈ। ਜਿਸ ਵਿੱਚ ਉਹਨਾਂ ਕਿਹਾ ਹੈ ਕਿ ਸਾਨੂੰ ਅਫਸੋਸ ਹੈ ਕਿ ਗੁਰਦਾਸ ਮਾਨ ਦਾ ਕੈਨੇਡਾ ਦਾ ਦੌਰਾ ਰੱਦ ਹੋ ਗਿਆ ਹੈ। ਇਹ ਫੈਸਲਾ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਲਿਆ ਗਿਆ ਹੈ।
ਇਸੇ ਕਾਰਨ ਭਾਰਤ-ਕੈਨੇਡਾ ਵਿਵਾਦ ਚੱਲ ਰਿਹਾ ਹੈ
ਜ਼ਿਕਰਯੋਗ ਹੈ ਕਿ ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਵੱਧ ਗਿਆ ਹੈ। ਦੋਵਾਂ ਦੇਸ਼ਾਂ ਨੇ ਇਕ ਦੂਜੇ ਦੇ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ ਸੀ। ਇਸ ਤੋਂ ਬਾਅਦ ਭਾਰਤ ਨੇ ਕੈਨੇਡਾ ਦੇ ਵਸਨੀਕਾਂ ਨੂੰ ਭਾਰਤ ਵਿਚ ਵੀਜ਼ਾ ਦੇਣ 'ਤੇ ਪਾਬੰਦੀ ਲਗਾ ਦਿੱਤੀ ਸੀ।
ਕੁਝ ਦਿਨ ਪਹਿਲਾਂ ਭਾਰਤ ਨੇ 41 ਕੈਨੇਡੀਅਨ ਡਿਪਲੋਮੈਟਾਂ ਨੂੰ ਭਾਰਤ ਛੱਡਣ ਲਈ ਕਿਹਾ ਹੈ, ਜਿਸ ਦੀ ਆਖਰੀ ਮਿਤੀ 10 ਅਕਤੂਬਰ ਹੈ। ਇਸ ਤੋਂ ਬਾਅਦ ਜੇਕਰ ਕੋਈ ਡਿਪਲੋਮੈਟ ਭਾਰਤ 'ਚ ਰਹਿੰਦਾ ਹੈ ਤਾਂ ਉਸ ਦੀਆਂ ਸਾਰੀਆਂ ਛੋਟਾਂ ਹਟਾ ਦਿੱਤੀਆਂ ਜਾਣਗੀਆਂ। ਭਾਰਤ ਨੂੰ ਲੱਗਦਾ ਹੈ ਕਿ ਕੈਨੇਡਾ ਨੇ ਭਾਰਤ ਵਿੱਚ ਲੋੜ ਤੋਂ ਵੱਧ ਸਟਾਫ਼ ਰੱਖਿਆ ਹੈ।