ਪੰਜਾਬੀ ਗਾਇਕ ਜੈਜ਼ੀ ਬੀ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਕਿਸਾਨਾਂ ਨੇ ਉਨ੍ਹਾਂ ਦੇ ਨਵੇਂ ਗੀਤ ਵਿਰੁੱਧ ਰੋਸ ਪ੍ਰਗਟ ਕੀਤਾ ਹੈ ਤੇ ਉਨ੍ਹਾਂ ਦਾ ਪੁਤਲਾ ਵੀ ਫੂਕਿਆ ਹੈ। ਕਿਸਾਨਾਂ ਨੇ ਕਿਹਾ ਕਿ ਜੈਜ਼ੀ ਬੀ ਨੇ ਆਪਣੇ ਨਵੇਂ ਗੀਤ ਨਾਲ ਪੰਜਾਬੀ ਸੱਭਿਆਚਾਰ ਅਤੇ ਔਰਤਾਂ ਦਾ ਅਪਮਾਨ ਕੀਤਾ ਹੈ।
ਔਰਤਾਂ ਤੇ ਪੰਜਾਬੀ ਸੱਭਿਆਚਾਰ ਦਾ ਕੀਤਾ ਅਪਮਾਨ
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਵੇਂ ਗੀਤ ਵਿੱਚ ਔਰਤਾਂ ਲਈ ਭੇਡਾਂ ਸ਼ਬਦ ਦੀ ਵਰਤੋਂ ਕੀਤੀ ਹੈ। ਜੋ ਕਿ ਬਹੁਤ ਹੀ ਅਪਮਾਨਜਨਕ ਹੈ। ਉਨ੍ਹਾਂ ਨੇ ਨਾ ਸਿਰਫ਼ ਔਰਤਾਂ ਦਾ ਸਗੋਂ ਪੰਜਾਬੀ ਸੱਭਿਆਚਾਰ ਦਾ ਵੀ ਮਜ਼ਾਕ ਉਡਾਇਆ ਹੈ। ਇਹ ਗੀਤ ਮਹਿਲਾ ਦਿਵਸ ਤੋਂ ਠੀਕ 2 ਦਿਨ ਬਾਅਦ 10 ਮਾਰਚ ਨੂੰ ਰਿਲੀਜ਼ ਹੋਇਆ ਹੈ।
ਇਸ ਗੀਤ ਦੇ ਬੋਲ ਨੂੰ ਲੈ ਕੇ ਵਿਵਾਦ
ਦਰਅਸਲ ਜੈਜ਼ੀ ਬੀ ਦਾ ਗੀਤ ਰਿਲੀਜ਼ ਹੋਇਆ ਸੀ। ਇਸ ਗੀਤ ਵਿੱਚ ਜੈਜ਼ੀ ਬੀ ਨੇ ਕਿਹਾ ਕਿ ਮਣਕ ਸ਼ੌਕੀਨਾਂ ਦੀ ਤੂੰ ਵੀ ਜਾਣਦੀ ਭੇਡੇ ਨਾਮ ਦੀ ਇੱਕ ਥਾਂ ਗਾਇਆ। ਇਸ ਬਿਆਨ 'ਤੇ ਕਿਸਾਨ ਗੁੱਸੇ 'ਚ ਆ ਗਏ ਅਤੇ ਜੈਜ਼ੀ ਬੀ ਨੂੰ ਮੁਆਫੀ ਮੰਗਣ ਲਈ ਕਿਹਾ ਅਤੇ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ।