ਕੈਨੇਡਾ ਵਿਖੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ, 3 ਸਾਲ ਪਹਿਲਾਂ ਸੱਟਡੀ ਵੀਜ਼ਾ 'ਤੇ ਗਿਆ ਸੀ ਵਿਦੇਸ਼
ਬਰਨਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਸੁਖਚੈਨ ਕਰੀਬ 3 ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ 'ਤੇ ਸੀ।
ਇੱਕ ਸੜਕ ਹਾਦਸੇ ਵਿੱਚ ਗਈ ਜਾਨ
ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਸੁਖਚੈਨ ਆਪਣੀ ਕਾਰ ਵਿੱਚ ਕੈਲੋਨਾ ਤੋਂ ਸਰੀ ਸ਼ਹਿਰ ਵੱਲ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਉਸ ਦੀ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵਿੱਚ ਉਸ ਦਾ ਇੱਕ ਛੋਟਾ ਭਰਾ, ਦੋ ਭੈਣਾਂ ਅਤੇ ਮਾਤਾ-ਪਿਤਾ ਹਨ। ਮੌਤ ਦੀ ਖਬਰ ਮਿਲਦੇ ਹੀ ਪਰਿਵਾਰ 'ਚ ਸੋਗ ਦਾ ਮਾਹੌਲ ਹੈ।
'Punjabi youth dies','Canada road accident'