ਕੈਨੇਡਾ 'ਚ ਕਪੂਰਥਲਾ ਦੇ ਰਹਿਣ ਵਾਲੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਅਮਿਤ ਬਹਿਲ ਵਾਸੀ ਭੁਲੱਥ ਵਜੋਂ ਹੋਈ ਹੈ। ਦੀਵਾਲੀ ਤੋਂ ਪਹਿਲਾਂ ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ
ਅਮਿਤ ਕੈਨੇਡਾ ਦੇ ਬਰੈਂਪਟਨ ਵਿੱਚ ਰਹਿੰਦਾ ਸੀ। ਉਹ ਪੈਦਲ ਸੜਕ ਪਾਰ ਕਰ ਰਿਹਾ ਸੀ ਕਿ ਉਸ ਸਮੇਂ ਲਾਈਟ ਹਰੀ ਹੋ ਗਈ, ਜਿਸ ਕਾਰਣ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਬੇਕਾਬੂ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਅਮਿਤ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਅਮਿਤ ਦੀ ਇਲਾਜ ਦੌਰਾਨ ਮੌਤ ਹੋ ਗਈ।
ਮੌਤ ਦਾ ਦੋਸਤ ਨਹੀਂ ਕਰ ਪਾ ਰਹੇ ਯਕੀਨ
ਇਸ ਖ਼ਬਰ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਨਾਲ ਅਮਿਤ ਦੇ ਦੋਸਤ ਵੀ ਇਹ ਦੁਖਦਾਈ ਖਬਰ ਸੁਣ ਕੇ ਹੈਰਾਨ ਹਨ। ਦੋਸਤਾਂ ਦਾ ਕਹਿਣਾ ਹੈ ਕਿ ਅਮਿਤ ਇੱਕ ਨੇਕ ਦਿਲ ਇਨਸਾਨ ਸੀ। ਯਕੀਨ ਨਹੀਂ ਆਉਂਦਾ ਕਿ ਉਹ ਇਸ ਸੰਸਾਰ ਨੂੰ ਛੱਡ ਗਿਆ ਹੈ।