ਦੁਬਈ ਵਿਚ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਜੋਂ ਹੋਈ ਹੈ। ਛੇ ਮਹੀਨੇ ਪਹਿਲਾਂ ਜੁਗਰਾਜ ਦੇ ਘਰ ਪੁੱਤਰ ਨੇ ਜਨਮ ਲਿਆ ਸੀ।
ਜੁਗਰਾਜ ਦੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਦੁਬਈ ਵਿੱਚ ਰਿਧੀ ਸਿੱਧੀ ਟਰਾਂਸਪੋਰਟ ਕੰਪਨੀ ਵਿੱਚ ਕੰਮ ਕਰਦਾ ਸੀ। ਦੀਵਾਲੀ ਵਾਲੇ ਦਿਨ ਜੁਗਰਾਜ ਦੇ ਦੋਸਤ ਦਾ ਫੋਨ ਆਇਆ ਕਿ ਉਸ ਦੀ ਕਾਰ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਸ ਦੀ ਮੌਤ ਹੋ ਗਈ।
ਦਸੰਬਰ ਵਿੱਚ ਆਉਣਾ ਸੀ ਨਵਜੰਮੇ ਪੁੱਤਰ ਨੂੰ ਮਿਲਣ
ਦੱਸ ਦੇਈਏ ਕਿ ਜੁਗਰਾਜ ਸਿੰਘ ਦੇ ਘਰ 6 ਮਹੀਨੇ ਪਹਿਲਾਂ ਹੀ ਪੁੱਤਰ ਨੇ ਜਨਮ ਲਿਆ ਸੀ। ਉਸ ਨੇ ਦਸੰਬਰ ਵਿੱਚ ਆਪਣੇ ਬੇਟੇ ਨੂੰ ਮਿਲਣ ਲਈ ਭਾਰਤ ਆਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ।