ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਸ਼ਾਮ ਕਰੀਬ 7 ਵਜੇ ਵਾਪਰਿਆ। ਉਕਤ ਨੌਜਵਾਨ ਆਪਣੀ ਕਾਰ 'ਚ ਘਰ ਪਰਤ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਉਸ ਦੀ ਕਾਰ ਤੇ ਇਕ ਹੋਰ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਭਿਜੀਤ ਸਿੰਘ (31) ਵਜੋਂ ਹੋਈ ਹੈ।
ਅਭਿਜੀਤ ਆਪਣੇ ਪਿਤਾ ਨਾਲ ਇਟਲੀ ਰਹਿੰਦਾ ਸੀ
ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅਭਿਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕੰਧਲਾ ਸ਼ੇਖਾਂ ਦਾ ਵਸਨੀਕ ਸੀ ਅਤੇ ਆਪਣੇ ਪਿਤਾ ਸੁਖਵਿੰਦਰ ਸਿੰਘ ਨਾਲ ਇਟਲੀ ਦੇ ਸ਼ਹਿਰ ਵੇਰੋਨਾ ਵਿੱਚ ਰਹਿੰਦਾ ਸੀ।