ਇਟਲੀ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ, 7 ਸਾਲ ਪਹਿਲਾਂ ਗਿਆ ਸੀ ਵਿਦੇਸ਼
ਇਟਲੀ ਵਿਚ ਬਰਨਾਲਾ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 38 ਸਾਲਾ ਸਵਰਨ ਸਿੰਘ ਚੋਪੜਾ ਵਜੋਂ ਹੋਈ ਹੈ। ਨੌਜਵਾਨ ਸਵਰਨ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
7 ਸਾਲ ਪਹਿਲਾਂ ਗਿਆ ਸੀ ਇਟਲੀ
ਜਾਣਕਾਰੀ ਅਨੁਸਾਰ ਸਵਰਨ ਸਿੰਘ ਕਰੀਬ 7 ਸਾਲ ਪਹਿਲਾਂ ਪੈਸੇ ਕਮਾਉਣ ਲਈ ਵਿਦੇਸ਼ ਗਿਆ ਸੀ। 7 ਸਾਲ ਵਿਦੇਸ਼ 'ਚ ਮਿਹਨਤ ਕਰਨ ਤੋਂ ਬਾਅਦ ਉਸ ਨੇ ਕੁਝ ਸਮੇਂ ਬਾਅਦ ਵਿਆਹ ਕਰਨ ਲਈ ਆਪਣੇ ਪਿੰਡ ਪਰਤਣਾ ਸੀ ਪਰ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਸਰਕਾਰ ਨੂੰ ਮਦਦ ਦੀ ਅਪੀਲ
ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
'Punjabi youth dies','heart attack in Italy'