ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ JOIN ਕਰਵਾਈ।
ਜਾਣਕਾਰੀ ਅਨੁਸਾਰ ਉਨ੍ਹਾਂ ਦੇ ਸ਼ਾਮਲ ਹੋਣ ਦਾ ਅਧਿਕਾਰਤ ਐਲਾਨ ਅੱਜ ਸਵੇਰੇ 12 ਵਜੇ ਪੰਜਾਬ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਉਨ੍ਹਾਂ ਦਾ ਸਵਾਗਤ ਸਿਰੋਪਾਓ ਭੇਟ ਕਰ ਕੇ ਕਰਨਗੇ। ਕਿਹਾ ਜਾ ਰਿਹਾ ਹੈ ਕਿ ਸੋਨੀਆ ਮਾਨ ਨੂੰ ਪੰਜਾਬ ਵਿਚ ਪਾਰਟੀ ਵਲੋਂ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਹੱਕਾਂ ਹਿਤਾਂ ਲਈ ਜੂਝਣ ਵਾਲੀ ਦਲੇਰੀ ਨਾਲ ਕਿਸਾਨੀ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੀ ਸੋਨੀਆ ਮਾਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਦੀ ਧੀ ਹੈ।