ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ 'ਚ ਹਰ ਦਿਨ ਲੱਖਾਂ ਸ਼ਰਧਾਲੂ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ| ਪੰਜਾਬੀ ਅਦਾਕਾਰ ਅਤੇ ਬਾਲੀਵੂਡ ਅਦਾਕਾਰ ਆਪਣੀ ਆਉਣ ਵਾਲੀਆਂ ਫਿਲਮਾਂ ਜਾਂ ਫਿਰ ਆਪਣੇ ਕੰਮ ਦੀ ਸਫਲਤਾ ਲਈ ਹਰਿਮੰਦਰ ਸਾਹਿਬ ਵਿਖੇ ਜਰੂਰ ਨਤਮਸਤਕ ਹੁੰਦੇ ਹਨ| ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਆਪਣੀ ਆਉਣ ਵਾਲੀ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹਰਿਮੰਦਰ ਸਾਹਿਬ ਪਹੁੰਚੇ। ਆਪਣੀ ਫਿਲਮ ਦੀ ਸਫਲਤਾ ਲਈ ਗੁਰੂ ਦੇ ਚਰਨਾਂ 'ਚ ਅਰਦਾਸ ਕੀਤੀ| ਉਨ੍ਹਾਂ ਨੇ ਵਾਹਿਗੁਰੂ ਦਾ ਧੰਨਵਾਦ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ|
ਉਨ੍ਹਾਂ ਦੀ ਨਵੀਂ ਫਿਲਮ ਸ਼ੌਕੀਂ ਸਰਦਾਰ 16 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ| ਇਸ ਫਿਲਮ 'ਚ ਉਹ ਪੰਜਾਬੀ ਸੰਗੀਤ ਇੰਡਸਟਰੀ ਦੇ ਦਿੱਗਜ ਕਲਾਕਾਰ ਬੱਬੂ ਮਾਨ ਅਤੇ ਗੁਰੂ ਰੰਧਾਵਾ ਦੇ ਨਾਲ ਨਜ਼ਰ ਆਉਣਗੇ। ਜਿਸ ਦੀ ਸਫਲਤਾ ਲਈ ਉਹ ਅੱਜ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ| ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਇਸ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ|
ਉਨ੍ਹਾਂ ਨੇ ਪੰਜਾਬ ਵਿੱਚ ਫੈਲ ਰਹੇ ਨਸ਼ੇ ਦੇ ਨਸ਼ੇ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਨਸ਼ਾ ਨੌਜਵਾਨਾਂ ਦੀ ਹਰ ਰਗ-ਰਗ ਵਿੱਚ ਸਮਾ ਗਿਆ ਹੈ, ਜੋ ਕਿ ਬਹੁਤ ਦੁੱਖ ਦੀ ਗੱਲ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ਤਾਂ ਜੋ ਉਹ ਨਸ਼ੇ ਤੋਂ ਦੂਰ ਰਹਿ ਸਕਣ ਅਤੇ ਸਮਾਜ ਦੇ ਨਿਰਮਾਣ ਵਿੱਚ ਸਕਾਰਾਤਮਕ ਯੋਗਦਾਨ ਪਾ ਸਕਣ।