ਪੰਜਾਬੀ ਅਦਾਕਾਰ ਅਤੇ ਗਾਇਕ ਅੰਮ੍ਰਿਤ ਮਾਨ ਅਤੇ ਅਦਾਕਾਰ ਜਸ ਬਾਜਵਾ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਉਹ ਆਪਣੀ ਨਵੀਂ ਫਿਲਮ ਸ਼ੁਕਰਾਨਾ ਦੀ ਸਫਲਤਾ ਦੀ ਕਾਮਨਾ ਕਰਨ ਲਈ ਆਏ |
ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਕੇ ਮੱਥਾ ਟੇਕਣ ਅਤੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ, ਉਥੇ ਹੀ ਕਈ ਸਿਆਸਤਦਾਨ ਅਤੇ ਕਈ ਫਿਲਮੀ ਸਿਤਾਰੇ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹਨ।
ਦੂਜੇ ਪਾਸੇ ਨਵੀਆਂ ਫ਼ਿਲਮਾਂ ਦੀ ਸਫ਼ਲਤਾ ਲਈ ਫ਼ਿਲਮੀ ਸਿਤਾਰੇ ਵੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੇ ਹਨ, ਜਿਸ ਕਾਰਨ ਪੰਜਾਬੀ ਫ਼ਿਲਮ ਸ਼ੁਕਰਾਨਾ ਦੀ ਟੀਮ ਨੇ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਦਰਬਾਰ ਸਾਹਿਬ ਮੱਥਾ ਟੇਕਿਆ | ਉਨ੍ਹਾਂ ਨੇ ਆਪਣੀ ਫਿਲਮ ਦੀ ਭਲਾਈ ਤੇ ਇਸ ਦੀ ਸਫਲਤਾ ਲਈ ਅਰਦਾਸ ਕੀਤੀ।
ਫ਼ਿਲਮ 'ਸ਼ੁਕਰਾਨਾ' 27 ਸਤੰਬਰ ਨੂੰ ਹੋਵੇਗੀ ਰਿਲੀਜ਼
ਪੰਜਾਬੀ ਫ਼ਿਲਮ 'ਸ਼ੁਕਰਾਨਾ' 27 ਸਤੰਬਰ ਨੂੰ ਦੁਨੀਆ ਭਰ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਨੀਰੂ ਬਾਜਵਾ, ਅੰਮ੍ਰਿਤ ਮਾਨ ਤੇ ਜੱਸ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੇ ਟਰੇਲਰ ਤੋਂ ਪਤਾ ਚੱਲਦਾ ਹੈ ਕਿ ਇਸ ਦੀ ਕਹਾਣੀ ਨੀਰੂ ਬਾਜਵਾ 'ਤੇ ਕੇਂਦਰਿਤ ਹੋਣ ਵਾਲੀ ਹੈ। ਜੱਸ ਬਾਜਵਾ ਨੇ ਫ਼ਿਲਮ 'ਚ ਨੀਰੂ ਬਾਜਵਾ ਦੇ ਪਤੀ ਦਾ ਕਿਰਦਾਰ ਨਿਭਾਇਆ ਹੈ, ਜਿਸ ਦੀ ਮੌਤ ਹੋ ਜਾਂਦੀ ਹੈ ਤੇ ਸਮਾਜ ਦੀਆਂ ਗੱਲਾਂ ਤੋਂ ਬਚਣ ਲਈ ਜੱਸ ਬਾਜਵਾ ਦੇ ਛੋਟੇ ਭਰਾ ਯਾਨੀ ਕਿ ਅੰਮ੍ਰਿਤ ਮਾਨ ਨਾਲ ਨੀਰੂ ਬਾਜਵਾ ਦਾ ਦੂਜਾ ਵਿਆਹ ਕਰਵਾਉਣ ਦੀ ਗੱਲ ਹੋਣ ਲੱਗਦੀ ਹੈ।
ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਦੇ ਟਰੇਲਰ ਨੂੰ ਯੂਟਿਊਬ 'ਤੇ 2.6 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।