ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਾਛੀਵਾੜਾ ਦੇ ਵਿਸ਼ਵਦੀਪ ਸਿੰਘ ਵਜੋਂ ਹੋਈ ਹੈ। ਵਿਸ਼ਵਦੀਪ ਦੀ ਉਮਰ 19 ਸਾਲ ਦੀ ਸੀ।
2 ਸਾਲ ਪਹਿਲਾਂ ਗਿਆ ਸੀ ਵਿਦੇਸ਼
ਸਤਨਾਮ ਸਿੰਘ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਹੈ, ਉਸ ਦਾ ਇਕਲੌਤਾ ਪੁੱਤਰ ਵਿਸ਼ਵਦੀਪ ਸਿੰਘ ਆਪਣੇ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉੱਥੇ ਇਕ ਸਟੋਰ ਵਿਚ ਕੰਮ ਕਰਦਾ ਸੀ। ਬੀਤੇ ਦਿਨ ਵਿਸ਼ਵਦੀਪ ਕਾਰ ਰਾਹੀਂ ਕੰਮ 'ਤੇ ਜਾ ਰਿਹਾ ਸੀ ਕਿ ਅਚਾਨਕ ਸਾਹਮਣੇ ਤੋਂ ਆ ਰਹੀ ਦੂਸਰੀ ਕਾਰ ਨਾਲ ਉਸ ਦੀ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਵਿਸ਼ਵਦੀਪ ਸਿੰਘ ਦੀ ਮੌਤ ਹੋ ਗਈ।
ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਬੇਟੇ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰ 'ਤੇ ਦੁੱਖ ਦਾ ਪਹਾੜ ਟੁੱਟ ਗਿਆ। ਉਥੇ ਰਹਿੰਦੇ ਰਿਸ਼ਤੇਦਾਰਾਂ ਨੇ ਵਿਸ਼ਵਦੀਪ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ, ਜਿਸ ਨੂੰ ਆਉਣ 'ਚ 10 ਦਿਨ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ।