ਕੈਨੇਡਾ ਵਿੱਚ ਇੱਕ ਪੰਜਾਬੀ ਕੁੜੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਛਾਣ 21 ਸਾਲਾ ਸਿਮਰਨਪ੍ਰੀਤ ਕੌਰ ਵਜੋਂ ਹੋਈ ਹੈ। ਸਿਮਰਨਪ੍ਰੀਤ ਕੌਰ ਹਾਲ ਹੀ ਵਿੱਚ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਆਈ ਸੀ।
ਜਾਂਚ 'ਚ ਜੁਟੀ ਪੁਲਿਸ
ਤੁਹਾਨੂੰ ਦੱਸ ਦੇਈਏ ਕਿ ਇਹ ਹਾਦਸਾ ਸ਼ਨੀਵਾਰ ਸ਼ਾਮ 7:08 ਵਜੇ ਵਾਪਰਿਆ। ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਸਿਮਰਨਪ੍ਰੀਤ ਕੌਰ ਹਰੀ ਬੱਤੀ ਹੋਣ 'ਤੇ ਸੜਕ ਪਾਰ ਕਰ ਰਹੀ ਸੀ, ਜਦੋਂ ਇੱਕ ਪਿਕਅੱਪ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਐਂਬੂਲੈਂਸ ਕਰਮਚਾਰੀਆਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ।