ਕੈਨੇਡਾ ਤੋਂ ਇਸ ਵੇਲੇ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇਕ ਪੰਜਾਬੀ ਨੌਜਵਾਨ ਲੜਕੀ ਦੀ ਮੌਤ ਹੋ ਗਈ।
ਦਿਲ ਦਾ ਦੌਰਾ ਪੈਣ ਕਾਰਣ ਹੋਈ ਮੌਤ
ਜਾਣਕਾਰੀ ਅਨੁਸਾਰ ਲੜਕੀ ਦਾ ਨਾਂ ਰੁਪਿੰਦਰ ਕੌਰ ਦੱਸਿਆ ਜਾ ਰਿਹਾ ਹੈ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਲੜਕੀ ਤਰਨਤਾਰਨ ਦੇ ਵਲਟੋਹਾ ਨਜ਼ਦੀਕ ਪੈਂਦੇ ਪਿੰਡ ਬਹਾਦਰ ਨਗਰ ਦੀ ਰਹਿਣ ਵਾਲੀ ਸੀ।
ਹਾਦਸਿਆਂ ਵਿਚ ਜਾ ਰਹੀ ਪੰਜਾਬੀਆਂ ਦੀ ਜਾਨ
ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਇਲਾਵਾ ਸੜਕ ਹਾਦਸਿਆਂ ਵਿਚ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਬੀਤੇ ਦਿਨਾਂ ਵਿਚ ਕੈਨੇਡਾ ਵਿੱਚ ਇੱਕ 20 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਜੋਂ ਹੋਈ, ਜੋ ਕਿ ਮਜ਼ਾਰਾ ਨੌ ਆਬਾਦ, ਨਵਾਂਸ਼ਹਿਰ ਦਾ ਰਹਿਣ ਵਾਲਾ ਸੀ। ਹਰਸ਼ਪ੍ਰੀਤ ਸਿਰਫ਼ 2 ਸਾਲ ਪਹਿਲਾਂ ਹੀ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ।
ਟੋਰਾਂਟੋ ਤੋਂ ਜਾਂਦੇ ਸਮੇਂ ਵਾਪਰਿਆ ਹਾਦਸਾ
ਦੱਸਿਆ ਜਾ ਰਿਹਾ ਹੈ ਕਿ ਹਰਸ਼ਪ੍ਰੀਤ ਟੋਰਾਂਟੋ ਤੋਂ ਸਟ੍ਰੈਥਰੋਏ ਸਿਟੀ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਉਸ ਦਾ ਐਕਸੀਡੈਂਟ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਹਰਸ਼ ਦੇ ਪਰਿਵਾਰ ਨੂੰ ਘਟਨਾ ਬਾਰੇ ਸੂਚਿਤ ਕੀਤਾ।