ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਤੋਂ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਦੀ ਮੰਦਭਾਗੀ ਖਬਰ ਆਈ ਹੈ, ਜਿਥੇ ਇੱਕ ਪੰਜਾਬੀ ਲੜਕੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਨਵਦੀਪ ਕੌਰ ਵਜੋਂ ਹੋਈ ਹੈ। ਨਵਦੀਪ ਕੌਰ ਬਠਿੰਡਾ ਦੀ ਰਹਿਣ ਵਾਲੀ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਡੇਢ ਸਾਲ ਪਹਿਲਾਂ ਉੱਚ ਸਿੱਖਿਆ ਲਈ ਵਿਦੇਸ਼ ਆਈ ਸੀ।
2 ਸਾਲ ਪਹਿਲਾਂ ਵਿਆਹ ਹੋਇਆ ਸੀ
ਜਾਣਕਾਰੀ ਦਿੰਦੇ ਹੋਏ ਨਵਦੀਪ ਦੇ ਮਾਪਿਆਂ ਨੇ ਦੱਸਿਆ ਕਿ ਨਵਦੀਪ ਕੌਰ ਦਾ ਵਿਆਹ 2 ਸਾਲ ਪਹਿਲਾਂ ਲਵਦੀਪ ਸਿੰਘ ਨਾਲ ਹੋਇਆ ਸੀ। ਇਸ ਤੋਂ ਬਾਅਦ ਨਵਦੀਪ ਕੌਰ ਜਨਵਰੀ 2024 ਵਿੱਚ ਆਈਲੈਟਸ ਕਰਨ ਤੋਂ ਬਾਅਦ ਪੜ੍ਹਾਈ ਲਈ ਕੈਨੇਡਾ ਚਲੀ ਗਈ ਪਰ ਉਸ ਦੇ ਪਤੀ ਦਾ ਵੀਜ਼ਾ ਅਜੇ ਤੱਕ ਮਨਜ਼ੂਰ ਨਹੀਂ ਹੋਇਆ। ਦੋ ਦਿਨ ਪਹਿਲਾਂ ਕੈਨੇਡਾ ਤੋਂ ਫ਼ੋਨ ਆਇਆ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।