ਕੈਨੇਡਾ ਵਿੱਚ ਇੱਕ 30 ਸਾਲਾ ਪੰਜਾਬੀ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕੁਲਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਮੋਗਾ ਦੇ ਪਿੰਡ ਲੋਪਾ ਦਾ ਰਹਿਣ ਵਾਲਾ ਸੀ ਅਤੇ ਉਸ ਦੀ 8 ਮਹੀਨੇ ਦੀ ਬੇਟੀ ਹੈ। ਡੇਢ ਸਾਲ ਪਹਿਲਾਂ ਹੀ ਉਹ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ।
ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਕੁਲਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਵਿਆਹ ਤੋਂ ਬਾਅਦ ਡੇਢ ਸਾਲ ਤੋਂ ਆਪਣੀ ਪਤਨੀ ਨਾਲ ਕੈਨੇਡਾ ਰਹਿ ਰਿਹਾ ਸੀ। ਉਹ ਕੈਨੇਡਾ ਵਿੱਚ ਟਰੱਕ ਚਲਾਉਂਦਾ ਸੀ। ਰੋਜ਼ ਦੀ ਤਰ੍ਹਾਂ ਉਹ ਆਪਣਾ ਟਰੱਕ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਉਸ ਦਾ ਟਰੱਕ ਦੂਜੇ ਟਰੱਕ ਨਾਲ ਟਕਰਾ ਗਿਆ।
ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਟਰੱਕ ਨਾਲ ਟਕਰਾਉਣ ਨਾਲ ਕੁਲਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਵੇਂ ਹੀ ਪੰਜਾਬ 'ਚ ਮਾਪਿਆਂ ਨੂੰ ਆਪਣੇ ਇਕਲੌਤੇ ਪੁੱਤਰ ਦੀ ਮੌਤ ਦਾ ਪਤਾ ਲੱਗਾ ਤਾਂ ਉਹ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਉਨ੍ਹਾਂ ਨੂੰ ਕਿਵੇਂ ਪਤਾ ਸੀ ਕਿ ਜਿਸ ਪੁੱਤਰ ਨੂੰ ਚੰਗੇ ਭਵਿੱਖ ਲਈ ਕੈਨੇਡਾ ਭੇਜਿਆ ਗਿਆ ਸੀ, ਉਨ੍ਹਾਂ ਨੂੰ ਕੀ ਪਤਾ ਸੀ ਉੱਥੋਂ ਉਸ ਦੀ ਮੌਤ ਦੀ ਖਬਰ ਆ ਜਾਵੇਗੀ |
ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਮੰਗ
ਕੁਲਪ੍ਰੀਤ ਦੇ ਪਰਿਵਾਰ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਭੇਜੀ ਜਾਵੇ। ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਰੀਤੀ-ਰਿਵਾਜਾਂ ਨਾਲ ਕਰ ਸਕੇ।