ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਸਿੰਗਰ ਅਤੇ ਅਦਾਕਾਰ ਗੁਰਦਾਸ ਮਾਨ ਨੂੰ ਗਹਿਰ ਸਦਮਾ ਲੱਗਾ ਹੈ| ਉਨ੍ਹਾਂ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ ਹੈ| ਉਹ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ| ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ|ਅੱਜ ਉਨ੍ਹਾਂ ਦਾ ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ| ਪੰਜ ਤੱਤਾਂ 'ਚ ਵਲੀਨ ਹੋ ਗਏ ਹਨ|
CM ਮਾਨ ਸਮੇਤ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਮਸ਼ਹੂਰ ਹਸਤੀਆਂ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ। ਗੁਰਦਾਸ ਮਾਨ ਨੇ ਖੁਦ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੱਤਾ। ਉਨ੍ਹਾਂ ਦਾ ਅੰਤਿਮ ਸੰਸਕਾਰ ਬਿਜਲੀ ਵਿਧੀ ਨਾਲ ਕੀਤਾ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਹ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਨੇ ਸੋਮਵਾਰ ਸ਼ਾਮ 5 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ।
68 ਸਾਲਾ ਗੁਰਪੰਥ ਇੱਕ ਕਮਿਸ਼ਨ ਏਜੰਟ ਅਤੇ ਕਿਸਾਨ ਗਿੱਦੜਬਾਹਾ ਸ਼ਹਿਰ ਦੇ ਰਹਿਣ ਵਾਲੇ ਸਨ। ਉਹ ਲਗਭਗ ਦੋ ਮਹੀਨਿਆਂ ਤੋਂ ਮੁਹਾਲੀ ਦੇ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ। ਉਨ੍ਹਾਂ ਦੇ ਚਚੇਰੇ ਭਰਾ ਐਡਵੋਕੇਟ ਗੁਰਮੀਤ ਮਾਨ ਦੇ ਦੱਸਣ ਅਨੁਸਾਰ ਗੁਰਪੰਥ ਦੀ ਹਾਲਤ ਵਿੱਚ ਸੁਧਾਰ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਸੀ ਪਰ ਬੀਤੀ ਸ਼ਾਮ ਉਨ੍ਹਾਂ ਦੀ ਬਿਮਾਰੀ ਕਾਰਨ ਮੌਤ ਹੋ ਗਈ।
ਚੰਡੀਗੜ੍ਹ 'ਚ ਕੀਤਾ ਗਿਆ ਅੰਤਿਮ ਸੰਸਕਾਰ
ਗੁਰਪੰਥ ਮਾਨ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਵਿਖੇ ਕੀਤਾ ਗਿਆ । ਗੁਰਪੰਥ ਮਾਨ ਆਪਣੀ ਪਤਨੀ ਨਾਲ ਗਿੱਦੜਬਾਹਾ ਮੁਕਤਸਰ ਸਾਹਿਬ ਵਿੱਚ ਰਹਿੰਦੇ ਸਨ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਅਤੇ ਸਥਾਨਕ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਗੁਰਦਾਸ ਮਾਨ ਦੇ ਤਿੰਨ ਭੈਣ-ਭਰਾ ਹਨ। ਗੁਰਪੰਥ ਮਾਨ ਦੀ ਮੌਤ ਨੇ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।