ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਹੋਣ ਦਾ ਮਾਲਾ ਸਾਹਮਣੇ ਆਇਆ ਹੈ। ਉਸ ਨੇ ਦੋਸ਼ ਲਾਇਆ ਕਿ ਕੁਝ ਥਰਡ ਪਾਰਟੀ ਕੰਪਨੀਆਂ ਉਸ ਦੇ ਨਾਂ ਦੀ ਵਰਤੋਂ ਕਰ ਕੇ ਨਕਲੀ ਵਪਾਰਕ ਅਧਿਕਾਰ ਵੇਚ ਰਹੀਆਂ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰ ਕੇ ਧੋਖਾ ਦੇ ਰਹੀਆਂ ਹਨ। ਉਸਨੇ ਇਸ ਸੰਬੰਧੀ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ ਅਤੇ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਹੈ।

ਕੰਪਨੀਆਂ ਨਾਂ ਦੀ ਦੁਰਵਰਤੋਂ ਕਰ ਰਹੀਆਂ ਹਨ
ਸੁਨੰਦਾ ਸ਼ਰਮਾ ਨੇ ਪੋਸਟ ਵਿੱਚ ਲਿਖਿਆ ਕਿ ਮੈਂ ਆਪਣੇ ਸਾਰੇ ਕਾਰੋਬਾਰੀ ਭਾਈਵਾਲਾਂ ਅਤੇ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਸੂਚਿਤ ਕਰਨਾ ਚਾਹੁੰਦੀ ਹਾਂ ਕਿ ਕੁਝ ਵਿਅਕਤੀ ਅਤੇ ਸੰਗਠਨ ਮੇਰੇ ਕਾਰੋਬਾਰੀ ਇਕਰਾਰਨਾਮਿਆਂ 'ਤੇ ਵਿਸ਼ੇਸ਼ ਅਧਿਕਾਰ ਹੋਣ ਦਾ ਝੂਠਾ ਦਾਅਵਾ ਕਰ ਰਹੇ ਹਨ। ਇਹ ਦਾਅਵੇ ਪੂਰੀ ਤਰ੍ਹਾਂ ਝੂਠੇ, ਧੋਖਾਧੜੀ ਵਾਲੇ, ਅਣਅਧਿਕਾਰਤ ਅਤੇ ਕਾਨੂੰਨੀ ਤੌਰ 'ਤੇ ਬੇਬੁਨਿਆਦ ਹਨ।
ਮੈਂ ਇੱਕ ਆਜ਼ਾਦ ਕਲਾਕਾਰ
ਗਾਇਕਾ ਨੇ ਪੋਸਟ ਵਿੱਚ ਅੱਗੇ ਲਿਖਿਆ ਕਿ ਮੈਂ ਇੱਕ ਸੁਤੰਤਰ ਕਲਾਕਾਰ ਹਾਂ ਅਤੇ ਮੈਂ ਆਪਣੇ ਪੇਸ਼ੇਵਰ ਕਾਰਜਾਂ, ਪਰਫਾਰਮੈਂਸਾਂ ਅਤੇ ਕੋਲੈਬਰੇਸ਼ਨ 'ਤੇ ਕਿਸੇ ਵੀ ਵਿਅਕਤੀ ਜਾਂ ਸੰਗਠਨ ਨੂੰ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਹਨ। ਮੈਂ ਅਣਅਧਿਕਾਰਤ ਵਿਅਕਤੀਆਂ ਜਾਂ ਸੰਸਥਾਵਾਂ ਰਾਹੀਂ ਕੀਤੇ ਗਏ ਕਿਸੇ ਵੀ ਲੈਣ-ਦੇਣ ਲਈ ਜ਼ਿੰਮੇਵਾਰ ਨਹੀਂ ਹੋਵਾਂਗੀ।
ਪ੍ਰਸ਼ੰਸਕਾਂ ਨੂੰ ਅਪੀਲ
ਸੁਨੰਦਾ ਨੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਅਤੇ ਲਿਖਿਆ ਕਿ ਅਜਿਹੇ ਵਿਅਕਤੀਆਂ ਜਾਂ ਸੰਗਠਨਾਂ ਨੇ ਸੰਪਰਕ ਕੀਤਾ ਹੈ ਜਾਂ ਜਿਨ੍ਹਾਂ ਕੋਲ ਅਜਿਹੇ ਝੂਠੇ ਬਿਆਨਾਂ ਬਾਰੇ ਕੋਈ ਜਾਣਕਾਰੀ ਹੈ। ਉਹ ਤੁਰੰਤ ਮੇਰੀ ਟੀਮ ਨਾਲ ਈ-ਮੇਲ ਅਤੇ ਫ਼ੋਨ ਨੰਬਰ 'ਤੇ ਸੰਪਰਕ ਕਰ ਸਕਦੇ ਹਨ। ਸਾਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।