ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹਾ ਹੀ ਇੱਕ ਹੋਰ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਬਰੇਨ ਹੈਮਰੇਜ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੇ ਕੌਸ਼ਲ ਵਜੋਂ ਹੋਈ ਹੈ।
ਮ੍ਰਿਤਕ ਦੋ ਭੈਣਾਂ ਦਾ ਭਰਾ
ਜਾਣਕਾਰੀ ਮੁਤਾਬਕ ਅਜੇ 26 ਜੂਨ ਨੂੰ ਨੌਕਰੀ ਲਈ ਦੁਬਈ ਗਿਆ ਸੀ ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰ ਸੰਤੋਸ਼ ਕੁਮਾਰ ਨੇ ਦੱਸਿਆ ਕਿ ਅਜੇ ਕੌਸ਼ਲ ਬਹੁਤ ਹੀ ਗਰੀਬ ਪਰਿਵਾਰ ਤੋਂ ਸੀ। ਉਹ ਆਪਣੇ ਪਿੱਛੇ ਪਤਨੀ ਅਤੇ 11 ਸਾਲ ਦਾ ਬੇਟਾ ਛੱਡ ਗਿਆ ਹੈ। ਜਦਕਿ ਦੋ ਭੈਣਾਂ ਵਿਆਹੀਆਂ ਹੋਈਆਂ ਹਨ।
ਦੋ ਮਹੀਨੇ ਪਹਿਲਾਂ ਨੌਕਰੀ ਲਈ ਗਿਆ ਸੀ
ਆਪਣੇ ਪਰਿਵਾਰ ਦੀ ਹਾਲਤ ਖਰਾਬ ਹੋਣ ਕਾਰਨ ਅਜੈ ਇਸ ਸਾਲ 26 ਜੂਨ ਨੂੰ ਨੌਕਰੀ ਲਈ ਦੁਬਈ ਚਲਾ ਗਿਆ ਸੀ। ਸੰਤੋਸ਼ ਕੁਮਾਰ ਨੇ ਦੱਸਿਆ ਕਿ 28 ਜੁਲਾਈ ਨੂੰ ਉਸ ਦੀ ਮਾਂ ਨੂੰ ਕੰਪਨੀ ਤੋਂ ਫ਼ੋਨ ਆਇਆ ਕਿ ਅਜੇ ਦੀ ਤਬੀਅਤ ਖ਼ਰਾਬ ਹੋ ਗਈ ਹੈ ਅਤੇ ਉਸ ਦਾ ਅਪਰੇਸ਼ਨ ਕਰਵਾਉਣਾ ਪਵੇਗਾ। ਇਸ ਦੌਰਾਨ ਪਤਨੀ ਫੋਨ 'ਤੇ ਕੰਪਨੀ ਕਰਮਚਾਰੀਆਂ ਤੋਂ ਉਸ ਦੀ ਸਿਹਤ ਬਾਰੇ ਜਾਣਕਾਰੀ ਲੈਂਦੀ ਰਹੀ। ਪਰ 22 ਅਗਸਤ ਨੂੰ ਕੰਪਨੀ ਤੋਂ ਫੋਨ ਆਇਆ ਕਿ ਅਜੇ ਦੀ ਮੌਤ ਹੋ ਗਈ ਹੈ।