ਵਿਦੇਸ਼ਾਂ ਵਿੱਚ ਪੰਜਾਬੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਸਪੇਨ ਤੋਂ ਇੱਕ ਹੋਰ ਪੰਜਾਬੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਪਿਛਲੇ 12 ਸਾਲਾਂ ਤੋਂ ਸਪੇਨ 'ਚ ਰਹਿੰਦਾ ਸੀ। ਮ੍ਰਿਤਕ ਦੀ ਪਛਾਣ 35 ਸਾਲਾ ਸਰਬਪਾਲ ਵਜੋਂ ਹੋਈ ਹੈ।
2 ਬੱਚਿਆਂ ਦਾ ਪਿਤਾ ਸੀ ਮ੍ਰਿਤਕ
ਮ੍ਰਿਤਕ ਦੇ ਕਰੀਬੀ ਰਿਸ਼ਤੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਸਰਬਪਾਲ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਹਰਪਾਲ ਨੇ ਦੱਸਿਆ ਕਿ ਸਰਬਪਾਲ ਕੁਝ ਦਿਨਾਂ ਤੋਂ ਬਿਮਾਰ ਸੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਬੇਟੇ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ।