ਵਿਦੇਸ਼ਾਂ ਵਿੱਚ ਪੰਜਾਬੀਆਂ ਦੀਆਂ ਮੌਤ ਦੀਆਂ ਖ਼ਬਰਾਂ ਲਗਾਤਾਰ ਆਉਂਦੀਆਂ ਰਹਿੰਦੀਆਂ ਹਨ। ਹੁਣ ਤਾਜ਼ਾ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵੀ ਸੇਖੋਂ (38) ਪੁੱਤਰ ਝਲਮਨ ਸਿੰਘ ਵਜੋਂ ਹੋਈ ਹੈ।
ਪਰਿਵਾਰ ਵਿੱਚ ਸੋਗ ਦੀ ਲਹਿਰ
ਜਾਣਕਾਰੀ ਅਨੁਸਾਰ ਰਵੀ ਸੇਖੋਂ ਉਰਫ਼ ਪ੍ਰਭਜੋਤ ਸਿੰਘ ਰੁਜ਼ਗਾਰ ਲਈ ਵਿਦੇਸ਼ ਗਿਆ ਸੀ ਪਰ ਵਾਪਰੇ ਇੱਕ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪਿੰਡ ਵਿੱਚ ਵੀ ਸੋਗ ਦੀ ਲਹਿਰ ਹੈ।