ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 29 ਸਾਲਾ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਸੁਖਪ੍ਰੀਤ ਸਿੰਘ ਫਰੀਦਕੋਟ ਦਾ ਰਹਿਣ ਵਾਲਾ ਸੀ। ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਾਲਿਆ ਦਾ ਰੋ-ਰੋ ਕੇ ਬੁਰਾ ਹਾਲ ਹੈ।
7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ ਲਗਭਗ 7 ਮਹੀਨੇ ਪਹਿਲਾਂ (18 ਜੂਨ 2024) ਕੈਨੇਡਾ ਗਿਆ ਸੀ। ਮ੍ਰਿਤਕ ਸੁਖਪ੍ਰੀਤ ਸਿੰਘ ਦੇ ਘਰ ਦੀ ਵਿੱਤੀ ਹਾਲਤ ਬਹੁਤੀ ਚੰਗੀ ਨਹੀਂ ਹੈ। ਇਸੇ ਲਈ ਅਸੀਂ ਭਾਰਤ ਸਰਕਾਰ ਨੂੰ ਬੇਨਤੀ ਕਰ ਰਹੇ ਹਾਂ ਕਿ ਸਾਡੇ ਪੁੱਤਰ ਦੀ ਲਾਸ਼ ਭਾਰਤ ਲਿਆਂਦੀ ਜਾਵੇ।