ਅਮਰੀਕਾ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਜਲੰਧਰ ਸਥਿਤ ਲੋਹੀਆਂ ਖਾਸ ਦੇ ਨੇੜੇ ਪਿੰਡ ਖੱਲੇਵਾਲ ਦਾ ਰਹਿਣ ਵਾਲਾ ਸੀ। ਉਸ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁਖਵਿੰਦਰ ਸੁੱਖਾ ਵਜੋਂ ਹੋਈ ਹੈ।
ਪਰਿਵਾਰ ਦਾ ਸੀ ਇਕਲੌਤਾ ਪੁੱਤਰ
ਸੁੱਖਾ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜੋ ਕਿ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ। ਸੁੱਖਾ ਦੀ ਮੌਤ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।
ਦਿਲ ਦਾ ਦੌਰਾ ਪੈਣ ਕਾਰਣ ਗਈ ਜਾਨ
ਪਰਿਵਾਰ ਮੁਤਾਬਕ ਸੁੱਖਾ ਪਿਛਲੇ 2 ਸਾਲਾਂ ਤੋਂ ਅਮਰੀਕਾ 'ਚ ਰਹਿ ਰਿਹਾ ਸੀ। ਸੁੱਖਾ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਡਰਾਈਵਰੀ ਕਰਦਾ ਸੀ, ਜਿਸ ਨਾਲ ਉਹ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਸੁਖਵਿੰਦਰ ਸਿੰਘ ਉਰਫ ਸੁੱਖਾ ਨੂੰ ਬੀਤੇ ਦਿਨ ਦਿਲ ਦਾ ਦੌਰਾ ਪਿਆ। ਉਸ ਨੂੰ ਉਸ ਦੇ ਦੋਸਤ ਹਸਪਤਾਲ ਲੈ ਗਏ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਵਿਆਹਿਆ ਹੋਇਆ ਸੀ ਸੁੱਖਾ
ਦੱਸ ਦੇਈਏ ਕਿ ਸੁਖਵਿੰਦਰ ਦਾ ਵਿਆਹ ਹੋ ਚੁੱਕਿਆ ਸੀ ਅਤੇ ਉਸ ਦੇ ਦੋ ਬੱਚੇ ਹਨ। ਹੁਣ ਸੁੱਖਾ ਦੀ ਮੌਤ ਕਾਰਨ ਪਰਿਵਾਰ ਬਹੁਤ ਦੁਖੀ ਹੈ। ਪਰਿਵਾਰ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਸੁੱਖਾ ਦਾ ਅੰਤਿਮ ਸੰਸਕਾਰ ਭਾਰਤ ਵਿੱਚ ਹੀ ਕੀਤਾ ਜਾਵੇਗਾ।