ਖ਼ਬਰਿਸਤਾਨ ਨੈੱਟਵਰਕ: ਕੈਨੇਡਾ 'ਚ ਮੈਨੇਜਮੈਂਟ ਦੀ ਪੜਾਈ ਕਰ ਰਹੇ 26 ਸਾਲਾ ਨੌਜਵਾਨ ਦੀ ਨਦੀ 'ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਜਤਿਨ ਮਾਨਸਾ ਦਾ ਰਹਿਣ ਵਾਲਾ ਹੈ। ਕੈਨੇਡਾ ਦੀ ਥੌਮਸਨ ਰਿਵਰ ਯੂਨੀਵਰਸਿਟੀ ਵਿੱਚ ਪੜ੍ਹਨ ਗਿਆ ਸੀ। ਜਤਿਨ ਨਦੀ ਕੰਢੇ ਆਪਣੇ ਦੋਸਤਾਂ ਨਾਲ ਵਾਲੀਬਾਲ ਖੇਡ ਰਿਹਾ ਸੀ। ਘਟਨਾ ਦੌਰਾਨ ਵਾਲੀਬਾਲ ਨਦੀ ਵਿੱਚ ਡਿੱਗ ਗਈ। ਜਤਿਨ ਨੇ ਗੇਂਦ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਉਹ ਖੁਦ ਨਦੀ ਵਿੱਚ ਡੁੱਬ ਗਿਆ।
ਪਰਿਵਾਰ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮ੍ਰਿਤਕ ਦੇ ਚਾਚਾ ਭੂਸ਼ਣ ਗਰਗ ਨੇ ਦੱਸਿਆ ਕਿ ਜਤਿਨ ਦੇ ਪਿਤਾ ਕੁਝ ਸਮਾਂ ਪਹਿਲਾਂ ਕਾਰੋਬਾਰ ਦੇ ਸਿਲਸਿਲੇ ਵਿੱਚ ਚੰਡੀਗੜ੍ਹ ਸ਼ਿਫਟ ਹੋ ਗਏ ਸਨ। ਇਸ ਵੇਲੇ ਪੂਰਾ ਪਰਿਵਾਰ ਚੰਡੀਗੜ੍ਹ ਵਿੱਚ ਰਹਿ ਰਿਹਾ ਹੈ। ਜਤਿਨ ਦਾ ਅੰਤਿਮ ਸੰਸਕਾਰ ਮਾਨਸਾ ਵਿੱਚ ਹੀ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਜਤਿਨ ਅਗਸਤ 2024 ਵਿੱਚ ਮੈਨੇਜਮੈਂਟ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ।