ਹਰ ਰੋਜ਼ ਕੈਨੇਡਾ ਤੋਂ ਪੰਜਾਬੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਹੁਣ ਇੱਕ ਹੋਰ ਅਜਿਹਾ ਹੀ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਿਤੇਸ਼ ਵਜੋਂ ਹੋਈ ਹੈ। ਮ੍ਰਿਤਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਬੁੱਲੋਵਾਲਕਾ ਦਾ ਰਹਿਣ ਵਾਲਾ ਸੀ।
ਪੁਲਿਸ ਜਾਂਚ ਵਿੱਚ ਜੁਟੀ
ਜਾਣਕਾਰੀ ਅਨੁਸਾਰ, ਰਿਤੇਸ਼ ਲਗਭਗ ਡੇਢ ਸਾਲ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਗਿਆ ਸੀ ਅਤੇ ਆਪਣੇ ਦੋਸਤਾਂ ਨਾਲ ਬਰੈਂਪਟਨ ਵਿੱਚ ਰਹਿ ਰਿਹਾ ਸੀ। ਉਸਦੇ ਨਾਲ ਮੌਜੂਦ ਉਸਦੇ ਦੋਸਤਾਂ ਨੇ ਉਸਦੇ ਮਾਪਿਆਂ ਨੂੰ ਦੱਸਿਆ ਕਿ ਉਸਦੀ ਮੌਤ ਪਿਸਤੌਲ ਦੀ ਗੋਲੀ ਨਾਲ ਹੋਈ ਹੈ। ਫਿਲਹਾਲ ਕੈਨੇਡੀਅਨ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।