ਕੈਨੇਡਾ ਦੇ ਸਰੀ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਕੁਲਵਿੰਦਰ ਸਿੰਘ ਸੋਹੀ (27) ਵਾਸੀ ਮਲੇਰਕੋਟਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਵਾਈਟ ਰੌਕ ਵਾਟਰਫਰੰਟ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਕੁਲਵਿੰਦਰ ਨੂੰ ਚਾਕੂ ਮਾਰ ਦਿੱਤਾ।
ਕੈਨੇਡੀਅਨ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੰਗਲਵਾਰ ਰਾਤ ਨੂੰ ਇੱਕ ਵਿਅਕਤੀ ਦੀ ਚਾਕੂ ਨਾਲ ਜ਼ਖਮੀ ਹੋਣ ਦੀ ਰਿਪੋਰਟ ਮਿਲੀ ਸੀ। ਹਾਲਾਂਕਿ ਜਦੋਂ ਤੱਕ ਉਹ ਉੱਥੇ ਪਹੁੰਚੇ, ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ 2018 'ਚ ਵਰਕ ਪਰਮਿਟ 'ਤੇ ਕੈਨੇਡਾ ਆਇਆ ਸੀ ਅਤੇ ਕੈਨੇਡਾ 'ਚ ਪਲੰਬਰ ਦਾ ਕੰਮ ਕਰਦਾ ਸੀ। ਕੈਨੇਡਾ ਗਏ ਨੌਜਵਾਨ ਪੁੱਤਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਪਿਆ।