ਪੰਜਾਬ ਅਤੇ ਚੰਡੀਗੜ੍ਹ 'ਚ ਇਸ ਸਮੇਂ ਸੀਤ ਲਹਿਰ ਚੱਲ ਰਹੀ ਹੈ। ਅਜਿਹੇ 'ਚ ਅੱਜ ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ 15 ਜ਼ਿਲਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਕੁਝ ਜ਼ਿਲਿਆਂ 'ਚ ਤੂਫਾਨ ਆਉਣ ਦੀ ਸੰਭਾਵਨਾ ਜਤਾਈ ਹੈ।
24 ਘੰਟਿਆਂ 'ਚ 1.8 ਡਿਗਰੀ ਵਧਿਆ ਤਾਪਮਾਨ
ਇਸ ਤੋਂ ਇਲਾਵਾ 27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਵੇਗੀ। ਇਸ ਤੋਂ ਇਲਾਵਾ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ, ਜਿਸ ਕਾਰਨ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਤਾਪਮਾਨ ਵੀ ਘੱਟ ਸਕਦਾ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਹੁਣ ਇਹ ਆਮ ਵਾਂਗ ਹੈ।
ਸ਼ੀਤ ਲਹਿਰ ਅਤੇ ਕੋਹਰੇ ਦੀ ਚਿਤਾਵਨੀ
ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਵੀ ਸੀਤ ਲਹਿਰ ਅਤੇ ਸੰਘਣੇ ਕੋਹਰੇ ਦਾ ਅਲਰਟ ਜਾਰੀ ਕੀਤਾ ਹੈ।
ਹਰਿਆਣਾ 'ਚ ਵਧ ਰਹੀ ਹੈ ਠੰਢ
ਇਸ ਤੋਂ ਇਲਾਵਾ ਹਰਿਆਣਾ 'ਚ ਦਿਨ ਅਤੇ ਰਾਤ ਦੇ ਤਾਪਮਾਨ 'ਚ ਵੀ ਲਗਾਤਾਰ ਗਿਰਾਵਟ ਹੋ ਰਹੀ ਹੈ। ਉੱਤਰ ਦਿਸ਼ਾ ਵੱਲ ਵਗਣ ਵਾਲੀਆਂ ਹਵਾਵਾਂ ਠੰਡ ਨੂੰ ਵਧਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਿਰਸਾ, ਫਤਿਹਾਬਾਦ, ਸੋਨੀਪਤ, ਰੋਹਤਕ, ਝੱਜਰ, ਚਰਖੀ, ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਪਲਵਲ ਅਤੇ ਮੇਵਾਤ ਸ਼ਾਮਲ ਹਨ।