ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਪਰ ਅੱਜ ਪੰਜਾਬ ਵਿੱਚ ਹੋਈ ਬਾਰਿਸ਼ ਨੇ ਮੌਸਮ ਨੂੰ ਠੰਡਾ ਕਰ ਦਿੱਤਾ ਹੈ। ਮੀਂਹ ਕਾਰਨ ਜਿੱਥੇ ਤਾਪਮਾਨ 'ਚ ਗਿਰਾਵਟ ਆਈ ਹੈ, ਉਥੇ ਹੀ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਸੂਬੇ ਦੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ।
ਪੰਜਾਬ ਦੇ ਚੰਡੀਗੜ੍ਹ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 35.1 ਡਿਗਰੀ, ਬਠਿੰਡਾ ਅਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਫ਼ਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਦਾ ਤਾਪਮਾਨ 35 ਡਿਗਰੀ, ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਅਤੇ ਮੁਹਾਲੀ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।
11 ਸਤੰਬਰ ਨੂੰ ਦੇਸ਼ ਦੇ 22 ਰਾਜਾਂ ਵਿੱਚ ਮੀਂਹ ਦਾ ਅਲਰਟ
11 ਸਤੰਬਰ ਨੂੰ ਮੌਸਮ ਵਿਭਾਗ ਨੇ ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਗੋਆ, ਮਹਾਰਾਸ਼ਟਰ, ਝਾਰਖੰਡ, ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਸਿੱਕਮ, ਬਿਹਾਰ, ਉੜੀਸਾ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕਰਨਾਟਕ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੱਧ ਪ੍ਰਦੇਸ਼ ਵਿੱਚ 12 ਲੋਕਾਂ ਦੀ ਮੌਤ
ਮੱਧ ਪ੍ਰਦੇਸ਼ ਵਿੱਚ ਪਿਛਲੇ ਦੋ ਦਿਨਾਂ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 12 ਲੋਕਾਂ ਦੀ ਮੌਤ ਹੋ ਗਈ ਹੈ। ਵਿਦਿਸ਼ਾ ਦੀ ਬੇਤਵਾ ਨਦੀ 'ਚ ਸੋਮਵਾਰ ਨੂੰ ਪੰਜ ਲੋਕ ਡੁੱਬ ਗਏ। ਇਸ ਦੇ ਨਾਲ ਹੀ ਸਹਿਰ ਦੇ ਦਿਗੰਬਰ ਝਰਨੇ 'ਤੇ ਪਿਕਨਿਕ ਲਈ ਆਏ ਡਾਕਟਰ ਦੀ ਡੁੱਬਣ ਨਾਲ ਮੌਤ ਹੋ ਗਈ।
ਰਾਜਸਥਾਨ 'ਚ ਪਾਣੀ ਭਰਨ ਕਾਰਨ ਰਿਹਾਇਸ਼ੀ ਇਲਾਕੇ ਡੁੱਬ ਗਏ
ਰਾਜਸਥਾਨ ਦੇ ਪੁਸ਼ਕਰ 'ਚ ਸਥਿਤ ਝੀਲ 'ਚ ਪਾਣੀ ਭਰ ਜਾਣ ਕਾਰਨ ਰਿਹਾਇਸ਼ੀ ਇਲਾਕੇ ਪਾਣੀ 'ਚ ਡੁੱਬ ਗਏ ਹਨ। ਸੜਕਾਂ 2-3 ਫੁੱਟ ਤੱਕ ਭਰ ਗਈਆਂ ਹਨ। ਫੋਯਸਾਗਰ ਝੀਲ ਦੀ ਕੰਧ 'ਚ ਦਰਾਰ ਆ ਗਈ ਹੈ। ਪਿਛਲੇ ਦੋ ਮਹੀਨਿਆਂ ਦੌਰਾਨ ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ 340 ਡੈਮ ਓਵਰਫਲੋ ਹੋ ਚੁੱਕੇ ਹਨ।