ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਡ ਦੀ ਗੰਭੀਰਤਾ ਵਧਦੀ ਜਾ ਰਹੀ ਹੈ। ਇਸ ਦੌਰਾਨ ਦਿੱਲੀ-ਐਨਸੀਆਰ ਸਮੇਤ ਪੰਜਾਬ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬੇਹੱਦ ਘੱਟ ਹੋ ਗਈ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਧੁੰਦ ਦਾ ਅਸਰ ਆਵਾਜਾਈ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਇਸ ਤੋਂ ਇਲਾਵਾ ਅੱਜ ਪੰਜਾਬ ਵਿੱਚ ਬੱਦਲਵਾਈ ਵੀ ਰਹਿ ਸਕਦੀ ਹੈ। ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਵਾਲੀਆਂ ਜ਼ਿਆਦਾਤਰ ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਲੇਟ ਹੋ ਗਈਆਂ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਪੰਜਾਬ 'ਚ 3 ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਿਸ ਕਾਰਨ ਤਾਪਮਾਨ ਵਿੱਚ ਚਾਰ ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਬੰਦ
ਅੱਜ ਸਵੇਰ ਤੋਂ ਹੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਸਵੇਰ ਤੋਂ ਦਿੱਲੀ, ਪੁਣੇ ਅਤੇ ਮੁੰਬਈ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅੰਮ੍ਰਿਤਸਰ 'ਚ ਵਿਜ਼ੀਬਿਲਟੀ ਜ਼ੀਰੋ ਹੋਣ ਕਾਰਨ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਕਈ ਯਾਤਰੀ ਹਵਾਈ ਅੱਡੇ 'ਤੇ ਫਸੇ ਹੋਏ ਹਨ। ਅੰਮ੍ਰਿਤਸਰ ਦਿੱਲੀ ਰੂਟ 'ਤੇ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਵੀ ਪ੍ਰਭਾਵਿਤ ਹੋਈਆਂ ਹਨ। ਜ਼ਿਆਦਾਤਰ ਟਰੇਨਾਂ 2 ਤੋਂ 3 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।
ਸ਼ੁੱਕਰਵਾਰ ਸਵੇਰੇ ਦਿੱਲੀ ਹਵਾਈ ਅੱਡੇ 'ਤੇ 50 ਮੀਟਰ ਤੱਕ ਵਿਜ਼ੀਬਿਲਟੀ ਵੀ ਦਰਜ ਕੀਤੀ ਗਈ। ਇਸ ਕਾਰਨ ਸਪਾਈਸ ਜੈੱਟ, ਇੰਡੀਗੋ ਅਤੇ ਏਅਰ ਇੰਡੀਆ ਦੀਆਂ ਉਡਾਣਾਂ ਪ੍ਰਭਾਵਿਤ ਹੋਈਆਂ।
ਦੇਰੀ ਨਾਲ ਦਿੱਲੀ ਪਹੁੰਚਣ ਵਾਲੀਆਂ ਮੁੱਖ ਰੇਲ ਗੱਡੀਆਂ
ਪੁਰਸ਼ੋਤਮ ਐਕਸਪ੍ਰੈਸ - 7 ਘੰਟੇ
ਗੋਰਖਧਾਮ ਐਕਸਪ੍ਰੈਸ - 4.25 ਘੰਟੇ
ਫਰੱਕਾ ਐਕਸਪ੍ਰੈਸ - 3 ਘੰਟੇ
ਬਿਹਾਰ ਸੰਪਰਕ ਕ੍ਰਾਂਤੀ ਐਕਸਪ੍ਰੈਸ - 3.5 ਘੰਟੇ
ਮਹਾਬੋਧੀ ਐਕਸਪ੍ਰੈਸ - ਸਾਢੇ ਪੰਜ ਘੰਟੇ
ਕਾਲਿੰਦੀ ਐਕਸਪ੍ਰੈਸ - 3 ਘੰਟੇ
ਜੀਟੀ ਐਕਸਪ੍ਰੈਸ - ਛੇ ਘੰਟੇ
ਪੂਰਵਾ ਐਕਸਪ੍ਰੈਸ - 6 ਘੰਟੇ