ਖ਼ਬਰਿਸਤਾਨ ਨੈੱਟਵਰਕ: ਪੰਜਾਬ 'ਚ ਕੁਝ ਜ਼ਿਲ੍ਹਿਆਂ ਮੀਂਹ ਪਵੇਗਾ । ਹਾਲਾਂਕਿ ਕੁਝ ਜ਼ਿਲ੍ਹਿਆਂ 'ਚ ਮੌਸਮ ਆਮ ਵਾਂਗ ਬਣਿਆ ਰਹੇਗਾ। ਮੌਸਮ ਵਿਭਾਗ ਅਨੁਸਾਰ ਰਾਜ ਦੇ ਤਾਪਮਾਨ 'ਚ ਮਾਮੂਲੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਪਿਛਲੇ ਹਫ਼ਤੇ ਸੂਬੇ 'ਚ ਭਾਰੀ ਮੀਂਹ ਪੈਣ ਕਾਰਨ ਹਾਲਾਤਾਂ 'ਚ ਸੁਧਾਰ ਹੋਇਆ ਹੈ। ਹਾਲਾਂਕਿ ਅਗਸਤ 'ਚ ਵੱਧ ਬਾਰਸ਼ ਹੋਣ ਦੀ ਸੰਭਾਵਨਾ ਹੈ। ਅੱਜ ਕੁਝ ਕੁ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਬੱਦਲ ਛਾਏ ਰਹਿਣਗੇ।
ਸੂਬੇ 'ਚ ਆਉਣ ਵਾਲੇ ਦਿਨਾਂ 'ਚ ਮੌਸਮ ਆਮ ਵਾਂਗ ਰਹੇਗਾ। ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜੁਲਾਈ ਦੇ ਮਹੀਨੇ ਵਿੱਚ ਆਮ ਨਾਲੋਂ 9 ਪ੍ਰਤੀਸ਼ਤ ਘੱਟ ਬਾਰਿਸ਼ ਵੇਖੀ ਗਈ। ਅੰਦਾਜ਼ਾ ਲਗਾਇਆ ਗਿਆ ਹੈ ਕਿ ਅਗਸਤ ਦੇ ਮਹੀਨੇ ਵਿੱਚ ਆਮ ਨਾਲੋਂ ਵੱਧ ਬਾਰਿਸ਼ ਵੇਖੀ ਜਾਵੇਗੀ। ਸੂਬੇ ਦਾ ਤਾਪਮਾਨ 40 ਡਿਗਰੀ ਤੋਂ ਘੱਟ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ ਗੁਰਦਾਰਪਰ 'ਚ 33.5 ਦਰਜ ਕੀਤਾ ਗਿਆ ਹੈ।
ਹੁਸ਼ਿਆਰਪੁਰ ਦੇ ਇਲਾਕਿਆਂ 'ਚ ਰੁਕ-ਰਕ ਕੇ ਪੈ ਰਿਹੈ ਮੀਂਹ
ਅੱਜ ਸੂਬੇ ਦੇ ਜ਼ਿਲ੍ਹਾ ਅੰਮ੍ਰਿਤਸਰ ,ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ 'ਚ ਹਲਕੇ ਬੱਦਲ ਛਾਏ ਰਹਿਣਗੇ, ਜਦਕਿ ਹੁਸ਼ਿਆਰਪੁਰ ਦੇ ਕਈ ਇਲਾਕਿਆਂ 'ਚ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਸੂਬੇ 'ਚ 3 ਅਗਸਤ ਤੋਂ ਮੌਸਮ ਮੁੜ ਕਰਵਟ ਲਵੇਗਾ।
ਬਾਕੀ ਰਾਜਾਂ 'ਚ ਮੌਸਮ ਦਾ ਹਾਲ
ਜੁਲਾਈ ਵਿੱਚ ਪੂਰੇ ਦੇਸ਼ ਵਿੱਚ ਭਾਰੀ ਮੀਂਹ ਪਿਆ। ਰਾਜਸਥਾਨ ਵਿੱਚ ਇਸ ਮਾਨਸੂਨ ਸੀਜ਼ਨ ਵਿੱਚ 285 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਪਿਛਲੇ 69 ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ ਜੁਲਾਈ 1956 ਵਿੱਚ ਸਭ ਤੋਂ ਵੱਧ 308 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ।
ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਪੰਡੋਹ ਡੈਮ ਨੇੜੇ ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ 'ਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ। ਇਸ ਕਾਰਨ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ। ਮੰਡੀ ਦੀ ਐਸਪੀ ਸਾਕਸ਼ੀ ਵਰਮਾ ਨੇ ਕਿਹਾ ਕਿ ਬੀਤੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਹ ਜ਼ਮੀਨ ਖਿਸਕਣ ਦਾ ਕਾਰਨ ਹੈ।