ਪੰਜਾਬ 'ਚ ਅੱਜ ਕਈ ਜਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦੋ ਦਿਨਾਂ 'ਚ ਸੂਬੇ 'ਚ ਹਲਕਾ-ਹਲਕਾ ਮੀਂਹ ਪਿਆ ਅਤੇ ਕਈ ਇਲਾਕਿਆਂ 'ਚ ਬੱਦਲ ਛਾਏ ਰਹੇ | ਪਿਛਲੇ 24 ਘੰਟਿਆਂ 'ਚ 1.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਦਿਨ ਭਰ ਹਲਕੇ ਬੱਦਲ ਛਾਏ ਰਹਿਣ ਤੋਂ ਬਾਅਦ, ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਘੱਟ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ 'ਚ ਮੀਂਹ ਲਈ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਨ੍ਹਾਂ ਸ਼ਹਿਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਉੱਥੇ ਮੀਂਹ ਸੰਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਆਈ ਗਿਰਾਵਟ ਹੁਣ ਫਿਰ ਤੋਂ ਵਧੇਗੀ। ਅਗਲੇ ਇੱਕ ਹਫ਼ਤੇ ਤੱਕ ਮੀਂਹ ਸਬੰਧੀ ਕੋਈ ਚਿਤਾਵਨੀ ਨਹੀਂ ਹੈ। ਜਿਸ ਕਾਰਨ ਤਾਪਮਾਨ ਵਧੇਗਾ ਅਤੇ ਗਰਮੀ ਵਧੇਗੀ।