ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਰਾਜਦੀਪ ਸਿੰਘ ਨੂੰ ਈਡੀ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਰਾਜਦੀਪ ਨੂੰ 19 ਸਤੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਦੌਰਾਨ ਆਸ਼ੂ ਵੀ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਪੇਸ਼ ਹੋਏ।
ਈਡੀ ਨੇ ਕੀਤਾ ਗ੍ਰਿਫਤਾਰ
ਦੱਸ ਦੇਈਏ ਕਿ ਰਾਜਦੀਪ ਸਿੰਘ ਨੂੰ ਈਡੀ ਦੀ ਟੀਮ ਨੇ ਸਵੇਰੇ-ਸਵੇਰੇ ਖੰਨਾ ਤੋਂ ਗ੍ਰਿਫਤਾਰ ਕੀਤਾ ਸੀ। ਬੀਤੇ ਬੁੱਧਵਾਰ ਤੜਕੇ 4 ਵਜੇ ਤੋਂ ਰਾਜਦੀਪ ਸਿੰਘ ਦੇ ਘਰ ਅਤੇ ਦੁਕਾਨਾਂ 'ਤੇ ਛਾਪੇਮਾਰੀ ਚੱਲ ਰਹੀ ਸੀ। ਰਾਜਦੀਪ ਸਿੰਘ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਹਨ।
ਮਾਮਲਾ ਟੈਂਡਰ ਘੁਟਾਲੇ ਨਾਲ ਜੁੜਿਆ ਹੈ ਮਾਮਲਾ
ਦੱਸ ਦੇਈਏ ਕਿ ਇਹ ਗ੍ਰਿਫਤਾਰੀ ਅਤੇ ਛਾਪੇਮਾਰੀ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ ਘੁਟਾਲੇ ਨਾਲ ਸਬੰਧਤ ਹੈ। ਭਾਰਤ ਭੂਸ਼ਣ ਆਸ਼ੂ ਨੂੰ ਈਡੀ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ।