ਖ਼ਬਰਿਸਤਾਨ ਨੈੱਟਵਰਕ : ਸਾਂਝ ਮਾਡਲ ਟਾਊਨ ਮਾਰਕੀਟ ਦੁਕਾਨਦਾਰ ਐਸੋਸੀਏਸ਼ਨ ਵੱਲੋਂ ਚੇਅਰਮੈਨ ਲਖਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਰਾਜੀਵ ਦੁਗਲ ਨੂੰ ਮਾਰਕੀਟ ਦਾ ਪ੍ਰਧਾਨ ਬਣਾਇਆ ਗਿਆ l ਇਸ ਦੇ ਨਾਲ ਹੀ ਸੁਖਬੀਰ ਸਿੰਘ ਸੁੱਖ ਨੂੰ ਉਪ ਚੇਅਰਮੈਨ ਅਤੇ ਰਮੇਸ਼ ਲੱਖਣਪਾਲ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ l
ਐਸੋਸੀਏਸ਼ਨ ਦੀ ਸੇਵਾ ਕਰਨ ਵਾਲੇ ਪੰਜ ਸੀਨੀਅਰ ਅਤੇ ਤਜਰਬੇਕਾਰ ਵਿਅਕਤੀਆਂ ਨੂੰ ਸਰਪਲਸ ਵੱਜੋ ਐਸੋਸੀਏਸ਼ਨ ਦੇ ਵਿੱਚ ਸ਼ਾਮਲ ਕੀਤਾ ਗਿਆ ਜੋ ਲੋੜ ਪੈਣ ਤੇ ਅਹੁਦੇਦਾਰਾਂ ਦੀ ਟੀਮ ਦਾ ਮਾਰਗਦਰਸ਼ਨ ਕਰਨਗੇ, ਜਿਨਾਂ ਵਿਚ ਜੀ.ਐਸ.ਨਾਗਪਾਲ, ਅਨਿਲ ਅਰੋੜਾ, ਭੁਪਿੰਦਰ ਸਿੰਘ, ਏ.ਐਸ.ਭਾਟੀਆ ਤੇ ਜਸਵੰਤ ਸਿੰਘ ਸ਼ਾਮਲ ਹਨ।
ਇਸ ਦੌਰਾਨ ਪਤਵੰਤੇ ਸੱਜਣਾਂ ਨੇ ਮਾਰਕੀਟ ਦਾ ਪ੍ਰਧਾਨ ਬਣਨ ਉਤੇ ਰਾਜੀਵ ਦੁੱਗਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਰਾਜੀਵ ਦੁੱਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਮਾਰਕੀਟ ਲਈ ਆਵਾਜ਼ ਬੁਲੰਦ ਕਰਦੇ ਆਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਹੀ ਮਾਰਕੀਟ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰਦੇ ਰਹਿਣਗੇ।
ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮਾਡਲ ਟਾਊਨ ਦੀ ਨੁਹਾਰ ਸੁਧਾਰਨ ਉਤੇ ਚਰਚਾ ਵੀ ਕੀਤੀ ਗਈ, ਜਿਸ ਦੇ ਵਿੱਚ ਇੱਕ ਮੁੱਦਾ ਭਿਖਾਰੀਆਂ ਦਾ ਵੀ ਉਠਿਆ, ਜਿਨਾਂ ਦੇ ਕਰ ਕੇ ਆਸ-ਪਾਸ ਰਹਿਣ ਵਾਲੇ ਲੋਕਾਂ ਅਤੇ ਮਾਡਲ ਟਾਊਨ ਮਾਰਕੀਟ ਵਿੱਚ ਖਰੀਦਦਾਰੀ ਕਰਨ ਆਏ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਉਤੇ ਜ਼ੋਰ ਪਾਉਂਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਸਲੇ ਦਾ ਹੱਲ ਜਲਦ ਹੀ ਕਰ ਦਿੱਤਾ ਜਾਵੇਗਾ l
ਇਸ ਦੇ ਨਾਲ ਹੀ ਮਾਰਕੀਟ ਵਿੱਚ ਆਏ ਦਿਨ ਟ੍ਰੈਫਿਕ ਦੀ ਸਮੱਸਿਆ ਵੀ ਦੇਖਣ ਨੂੰ ਮਿਲਦੀ ਹੈ, ਜਿਸ ਉਤੇ ਰਾਜੀਵ ਦੁੱਗਲ ਨੇ ਕਿਹਾ ਕਿ ਬਾਕੀ ਐਸੋਸੀਏਸ਼ਨ ਦੇ ਮੈਂਬਰਾਂ ਦੇ ਨਾਲ ਮਿਲ ਕੇ ਇਸ ਮੁੱਦੇ ਦਾ ਹੱਲ ਵੀ ਕੀਤਾ ਜਾਵੇਗਾ।
ਇਸ ਪ੍ਰੋਗਰਾਮ ਤੋਂ ਬਾਅਦ ਸਾਂਝ ਮਾਡਲ ਟਾਊਨ ਮਾਰਕੀਟ ਦੁਕਾਨਦਾਰ ਐਸੋਸੀਏਸ਼ਨ ਦੇ ਪ੍ਰਬੰਧਕ ਸਭਾ ਦੀ ਟੀਮ ਮਾਰਕੀਟ ਦੀ ਬੇਹਤਰੀ ਲਈ ਅਰਦਾਸ ਕਰਨ ਲਈ ਗੁਰਦੁਆਰਾ ਸਾਹਿਬ ਅਤੇ ਮੰਦਰ ਦੇ ਵਿੱਚ ਨਤਮਸਤਕ ਹੋਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ l