ਖਬਰਿਸਤਾਨ ਨੈੱਟਵਰਕ- ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਰਮਣੀਕ ਸਿੰਘ ਲੱਕੀ ਰੰਧਾਵਾ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

5 ਮਹੀਨਿਆਂ ਬਾਅਦ ਹੀ ਅਹੁਦੇ ਤੋਂ ਹਟਾਇਆ
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ 25 ਫਰਵਰੀ ਨੂੰ ਰਾਜਵਿੰਦਰ ਕੌਰ ਥਿਆੜਾ ਨੂੰ ਜਲੰਧਰ ਦੀ ਚੇਅਰਪਰਸਨ ਨਿਯੁਕਤ ਕੀਤਾ ਸੀ, ਜਿਸ ਤੋਂ ਬਾਅਦ ਥਿਆੜਾ ਨੇ 18 ਮਾਰਚ ਨੂੰ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਦੇ 5 ਮਹੀਨਿਆਂ ਦੇ ਅੰਦਰ ਹੀ ਸਰਕਾਰ ਨੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਹੈ।