ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਵੇਗਾ। ਅਦਾਲਤ ਨੇ ਉਸ ਦੀ 50 ਦਿਨਾਂ ਦੀ ਪੈਰੋਲ ਜ਼ਮਾਨਤ ਮਨਜ਼ੂਰ ਕਰ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਾਮ ਰਹੀਮ ਸਵੇਰ ਤੱਕ ਜੇਲ ਤੋਂ ਬਾਹਰ ਆ ਜਾਵੇਗਾ।
20 ਸਾਲ ਦੀ ਸੁਣਾਈ ਗਈ ਸਜ਼ਾ
ਰਾਮ ਰਹੀਮ ਸਾਧਵੀ ਯੌਨ ਸ਼ੋਸ਼ਣ, ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ 2017 ਤੋਂ ਜੇਲ੍ਹ ਵਿੱਚ ਹੈ। ਪਹਿਲੀ ਵਾਰ ਕਿਸੇ ਸਾਧਵੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਰਾਮ ਰਹੀਮ 8 ਵਾਰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ।
ਜਾਣੋ ਕਦੋਂ-ਕਦੋਂ ਮਿਲੀ ਪੈਰੋਲ
24 ਅਕਤੂਬਰ, 2020 ਨੂੰ, ਪਹਿਲੀ ਵਾਰ, ਸਰਕਾਰ ਨੇ ਉਸਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ 1 ਦਿਨ ਦੀ ਪੈਰੋਲ ਦਿੱਤੀ।
21 ਮਈ 2021 ਨੂੰ, ਉਸਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਦੂਜੀ ਵਾਰ 1 ਦਿਨ ਲਈ ਪੈਰੋਲ ਦਿੱਤੀ ਗਈ ਸੀ।
7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ।
ਜੂਨ 2022 ਵਿੱਚ ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਸੀ।
ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਲਈ ਪੈਰੋਲ 'ਤੇ ਰਿਹਾਅ ਕੀਤਾ ਗਿਆ ਸੀ।
21 ਜਨਵਰੀ 2023 ਨੂੰ ਡੇਰਾ ਮੁਖੀ ਸ਼ਾਹ ਸਤਨਾਮ ਦੇ ਜਯੰਤੀ 'ਚ ਸ਼ਾਮਲ ਹੋਣ ਲਈ 40 ਦਿਨਾਂ ਦੀ ਪੈਰੋਲ ਮਿਲੀ।
20 ਜੁਲਾਈ 2023 ਨੂੰ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ।
ਨਵੰਬਰ 2023 ਨੂੰ 21 ਦਿਨਾਂ ਲਈ ਪੈਰੋਲ ਮਿਲੀ।
ਇਸ ਕਾਰਨ ਮਿਲ ਰਹੀ ਵਾਰ-ਵਾਰ ਪੈਰੋਲ
ਰਾਮ ਰਹੀਮ ਨੂੰ ਆਪਣੀਆਂ ਵੱਖ-ਵੱਖ ਦਲੀਲਾਂ ਕਾਰਨ ਵਾਰ-ਵਾਰ ਪੈਰੋਲ ਮਿਲ ਰਹੀ ਹੈ। ਇਸ ਤੋਂ ਪਹਿਲਾਂ ਉਸ ਨੇ ਆਪਣੀ ਬੀਮਾਰ ਮਾਂ ਨੂੰ ਦੇਖਣ ਲਈ ਬੇਨਤੀ ਕੀਤੀ ਸੀ। ਜਿਸ ਤੋਂ ਬਾਅਦ ਉਹ ਗੁਰੂਗ੍ਰਾਮ ਦੇ ਹਸਪਤਾਲ ਆਇਆ। ਇਸ ਤੋਂ ਬਾਅਦ ਉਸ ਨੇ ਆਪਣੀਆਂ ਗੋਦ ਲਈਆਂ ਧੀਆਂ ਦਾ ਵਿਆਹ ਕਰਵਾਉਣ ਲਈ ਪੈਰੋਲ ਦੀ ਮੰਗ ਕੀਤੀ। ਫਿਰ ਉਸ ਨੇ ਯੂਪੀ ਆਸ਼ਰਮ ਦੇ ਆਲੇ-ਦੁਆਲੇ ਆਪਣੇ ਖੇਤਾਂ ਦੀ ਦੇਖਭਾਲ ਕਰਨ ਅਤੇ ਸਾਬਕਾ ਡੇਰਾ ਮੁਖੀ ਸ਼ਾਹ ਸਤਨਾਮ ਦਾ ਜਯੰਤੀ 'ਚ ਸ਼ਾਮਲ ਹੋਣ ਲਈ ਪੈਰੋਲ ਦੀ ਬੇਨਤੀ ਕੀਤੀ।