ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੀਆਂ ਇਕ ਵਾਰ ਫਿਰ ਤੋਂ ਕੀਮਤਾਂ ਵਧ ਗਈਆਂ ਹਨ। ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇਅ ਅਥਾਰਟੀ ਨੇ ਲੁਧਿਆਣਾ-ਜਲੰਧਰ ਹਾਈਵੇਅ 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਟੋਲ ਦਰ ਵਧਾਉਣ ਦਾ ਐਲਾਨ ਕੀਤਾ ਹੈ, ਜਿਸ ਦੀ ਨਵੀਂ ਦਰ ਸੂਚੀ ਆ ਗਈ ਹੈ।
ਇਹ ਹੋਣਗੀਆਂ ਨਵੀਆਂ ਟੋਲ ਦਰਾਂ
ਟੋਲ ਟੈਕਸ ਦੀਆਂ ਨਵੀਆਂ ਦਰਾਂ ਕਾਰਾਂ, ਬੱਸਾਂ ਅਤੇ ਟਰੱਕਾਂ, 10 ਪਹੀਆ ਵਾਹਨਾਂ, 10 ਤੋਂ ਵੱਧ ਪਹੀਆਂ ਵਾਲੇ ਵਾਹਨਾਂ, ਵੱਡੇ ਵਾਹਨਾਂ 'ਤੇ ਲਾਗੂ ਹੋਣਗੀਆਂ, ਜਦੋਂ ਕਿ ਕਿਸਾਨਾਂ ਦੇ ਵਾਹਨਾਂ ਨੂੰ ਇਸ ਵਾਰ ਟੋਲ ਟੈਕਸ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਇਸ ਦਾ ਮਤਲਬ ਹੈ ਕਿ ਟਰੈਕਟਰਾਂ ਆਦਿ 'ਤੇ ਕੋਈ ਟੋਲ ਟੈਕਸ ਨਹੀਂ ਲੱਗੇਗਾ।
1 ਅਪ੍ਰੈਲ ਤੋਂ ਨਵੇਂ ਰੇਟ ਹੋਣਗੇ ਲਾਗੂ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਟੋਲ ਪਲਾਜ਼ਾ ਮੈਨੇਜਰ ਦੀਪੇਂਦਰ ਸਿੰਘ ਨੇ ਦੱਸਿਆ ਕਿ ਟੋਲ ਪਲਾਜ਼ਾ 'ਤੇ 1 ਅਪ੍ਰੈਲ ਤੋਂ ਨਵੇਂ ਰੇਟ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਇਸ ਵਾਰ ਟੋਲ ਦਰਾਂ ਵਿੱਚ 5 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ, ਜੋ ਕਿ 31 ਮਾਰਚ ਦੀ ਰਾਤ 12 ਵਜੇ ਤੋਂ ਲਾਗੂ ਹੋਵੇਗਾ।