ਸੋਮਵਾਰ ਨੂੰ ਜਲੰਧਰ ਦੇ ਸ਼੍ਰੀ ਵਾਲਮੀਕਿ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰਵਿਦਾਸ ਤੇ ਵਾਲਮੀਕਿ ਭਾਈਚਾਰਕ ਸਾਂਝ ਵਲੋਂ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਸੀ। ਜਿਸ ਵਿੱਚ ਯਾਤਰੀਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਏ ਜਾ ਰਹੇ ਹਨ। ਭਗਵਾਨ ਵਾਲਮੀਕਿ ਅਤੇ ਰਵਿਦਾਸ ਭਾਈਚਾਰਕ ਸਾਂਝ ਨਾਲ ਸਬੰਧਤ ਕੋਈ ਵੀ ਧਾਰਮਿਕ ਸਥਾਨ ਨਾ ਹੋਣ ਕਾਰਨ ਰੋਸ ਹੈ।
ਦੱਸ ਦਈਏ ਕਿ ਬੀਤੇ ਸ਼ੁੱਕਰਵਾਰ ਨੂੰ ਭਾਈਚਾਰੇ ਨਾਲ ਜੁੜੇ ਲੋਕਾਂ ਨੇ ਇਸ ਸਬੰਧੀ ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਨਾਲ ਗੱਲ ਕੀਤੀ ਸੀ, ਇਸ ਤੋਂ ਬਾਅਦ ਮੰਤਰੀ ਨੇ ਦੋ ਦਿਨ ਦਾ ਸਮਾਂ ਮੰਗਿਆ ਸੀ ਪਰ ਇਸ ਤੋਂ ਬਾਅਦ ਵੀ ਯਾਤਰਾ 'ਚ ਕਿਸੇ ਵੀ ਧਾਰਮਿਕ ਸਥਾਨ ਨਹੀਂ ਜੋੜਿਆ ਗਿਆ। ਇਸ ਤੋਂ ਬਾਅਦ ਅੱਜ ਸਮੂਹ ਭਾਈਚਾਰਿਆਂ ਨਾਲ ਸਬੰਧਤ ਲੋਕਾਂ ਨੇ ਰੋਸ ਪ੍ਰਗਟ ਕੀਤਾ।