ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ 'ਤੇ ਕੀਤੇ ਹਮਲੇ 'ਚ ਉਹ ਬਾਲ-ਬਾਲ ਬਚੇ। ਹਾਲਾਂਕਿ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਬਿੱਟੂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਇਹ ਵੀ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ 'ਚ ਸੇਵਾ ਕਰ ਰਹੇ ਸਨ, ਇਸ ਘਟਨਾ ਦੌਰਾਨ ਅਕਾਲ ਪੁਰਖ ਨੇ ਉਨ੍ਹਾਂ ਦੀ ਰੱਖਿਆ ਕੀਤੀ ਸੀ।
ਬਿੱਟੂ ਨੇ ਕਿਹਾ ਕਿ ਜਦੋਂ ਉਹ ਆਪਣੇ ਦਾਦੇ ਦੇ ਕਾਤਲਾਂ ਸਮੇਤ ਹੋਰ ਹਮਲਾਵਰਾਂ ਬਾਰੇ ਬੋਲਦੇ ਸਨ ਕਿ ਇਹ ਹਮਲਾਵਰ ਕਿਸੇ ਦੇ ਸਕੇ ਨਹੀਂ ਹੈ । ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੀ ਸਭ ਤੋਂ ਵੱਡੀ ਸੁਰੰਗ ਚੰਡੀਗੜ੍ਹ 'ਚ ਬਣੀ ਤਾਂ,ਹਵਾਰਾ ਸਿੰਘ, ਤਾਰਾ ਸਮੇਤ ਸਾਰੇ ਸਾਥੀਆਂ ਨੂੰ ਭਜਾਉਣ ਵਾਲੇ ਨਰਾਇਣ ਸਿੰਘ ਚੌੜਾ ਸੀ। ਨਰਾਇਣ ਸਿੰਘ ਨੇ ਸਾਰੀ ਸੁਰੰਗ ਬਣਵਾਈ ਅਤੇ ਸਾਰਿਆਂ ਨੂੰ ਭਜਾ ਕੇ ਲੈ ਗਿਆ।
ਬਿੱਟੂ ਨੂੰ ਮਾਰਨ ਦੀ ਕੀਤੀ ਸੀ ਕੋਸ਼ਿਸ਼
ਬਿੱਟੂ ਨੇ ਕਿਹਾ ਹੈ ਕਿ ਇਸ ਦੋਸ਼ੀ ਨੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਉਹ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਸਨ ਤਾਂ ਇਸ ਹਮਲੇ ਦਾ ਦੋਸ਼ੀ ਨਰਾਇਣ ਸਿੰਘ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਰੂਪਨਗਰ ਦੇ ਤਤਕਾਲੀ ਐਸਐਸਪੀ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਸੀ।ਉਨ੍ਹਾਂ ਨੇ ਕਿਹਾ ਸੀ ਕਿ ਦੋਸ਼ੀ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਤਿੰਨ ਦਿਨਾਂ ਲਈ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ ਸਨ। ਇਸ ਤੋਂ ਬਾਅਦ ਦੋਸ਼ੀ ਨੂੰ ਫੜ ਲਿਆ ਗਿਆ।
ਸਾਰੇ ਮੁਲਜ਼ਮਾਂ ਨੂੰ ਕਰਵਾਇਆ ਸੀ ਫ਼ਰਾਰ - ਬਿੱਟੂ
ਬਿੱਟੂ ਨੇ ਕਿਹਾ ਕਿ ਗੁਰੂ ਦਾ ਸ਼ੁਕਰ ਹੈ ਕਿ ਇਸ ਹਮਲੇ 'ਚ ਸੁਖਬੀਰ ਸਿੰਘ ਬਾਦਲ ਬਚ ਗਏ ਹਨ। ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਕਿਉਂਕਿ ਇਹ ਬਹੁਤ ਵੱਡੀ ਘਟਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 'ਚ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਸਾਰੇ ਫੜੇ ਗਏ ਦੋਸ਼ੀਆਂ ਨੂੰ ਬੁੜੈਲ ਜੇਲ੍ਹ ਤੋਂ ਭਜਾਉਣ 'ਚ ਸ਼ਾਮਲ ਸੀ । ਜੋ ਕਿ ਬਹੁਤ ਵੱਡੇ ਅਪਰਾਧੀ ਹਨ। ਉਨ੍ਹਾਂ ਸਾਰੇ ਮੁਲਜ਼ਮਾਂ ਨੂੰ ਇਸੇ ਨੇ ਹੀ ਫਰਾਰ ਕਰਵਾਇਆ ਸੀ |