ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ 23 ਜਨਵਰੀ ਤੱਕ ਅਦਾਲਤ ਨੂੰ ਜਵਾਬ ਦੇਣ ਦੀ ਹਦਾਇਤ ਕੀਤੀ ਹੈ।ਹਾਈਕੋਰਟ ਨੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਜਲਦੀ ਕਰਵਾਉਣ ਲਈ ਕਿਹਾ ਹੈ।
ਦੱਸ ਦੇਈਏ ਕਿ ਚੰਡੀਗੜ੍ਹ ਮੇਅਰ ਦੀ ਚੋਣ ਲਈ 6 ਫਰਵਰੀ ਦੀ ਤਾਰੀਕ ਤੈਅ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਕੀਤੀ।
ਹਾਈਕੋਰਟ ਨੇ ਸੁਣਵਾਈ ਕਰਦੇ ਹੋਏ 23 ਜਨਵਰੀ ਨੂੰ ਪ੍ਰਸ਼ਾਸਨ ਨੂੰ ਜਵਾਬ ਦੇਣ ਦੇ ਹੁਕਮ ਦਿੱਤੇ ਹਨ।ਅਦਾਲਤ ਨੇ ਕਿਹਾ ਕਿ 26 ਜਨਵਰੀ ਤੋਂ ਪਹਿਲਾਂ ਇਹ ਚੋਣ ਜ਼ਰੂਰੀ ਹੈ।